ਹੁਸ਼ਿਆਰਪੁਰ: ਜੇਮਸ ਕੈਮਬ੍ਰਿਜ ਇੰਟਰਨੈਸ਼ਨਲ ਸਕੂਲ, ਹੁਸ਼ਿਆਰਪੁਰ ਵਿਖੇ ਰਾਮਾਇਣ ਦੀ ਅਮਰ ਕਥਾ ’ਤੇ ਆਧਾਰਿਤ ਸ਼ਾਨਦਾਰ ਸਟੇਜ ਸ਼ੋਅ ‘ਹਮਾਰੇ ਰਾਮ’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਸੀਨੀਅਰ ਆਪ ਆਗੂ ਦੀਪਕ ਬਾਲੀ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਹੋਰ ਵਿਧਾਇਕਾਂ ਤੇ ਪਾਰਟੀ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ
‘ਹਮਾਰੇ ਰਾਮ’ ਨਾਟਕ ਰਾਹੀਂ ਭਗਵਾਨ ਸ਼੍ਰੀ ਰਾਮ ਦੇ ਜੀਵਨ, ਉਨ੍ਹਾਂ ਦੇ ਆਦਰਸ਼ਾਂ ਅਤੇ ਰਾਮਾਇਣ ਦੀ ਅਮਰ ਕਥਾ ਨੂੰ ਮੰਚ ’ਤੇ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਸ਼ਾਨਦਾਰ ਸੈੱਟ, ਆਕਰਸ਼ਕ ਪਹਿਰਾਵੇ, ਦਮਦਾਰ ਸੰਵਾਦ ਅਤੇ ਕਲਾਕਾਰਾਂ ਦੀ ਪ੍ਰਭਾਵਸ਼ਾਲੀ ਅਦਾਕਾਰੀ ਨੇ ਦਰਸ਼ਕਾਂ ਨੂੰ ਅੰਤ ਤੱਕ ਆਪਣੇ ਨਾਲ ਜੋੜੀ ਰੱਖਿਆ।
ਇਸ ਮੌਕੇ ਪ੍ਰਸਿੱਧ ਬਾਲੀਵੁੱਡ ਅਦਾਕਾਰ ਆਸ਼ੂਤੋਸ਼ ਰਾਣਾ ਨਾਲ ਵੀ ਮੁਲਾਕਾਤ ਹੋਈ। ਨਾਟਕ ਵਿੱਚ ਉਨ੍ਹਾਂ ਦੀ ਦਮਦਾਰ ਅਦਾਕਾਰੀ ਨੇ ਦਰਸ਼ਕਾਂ ਦੀ ਖੂਬ ਵਾਹ-ਵਾਹ ਖੱਟੀ।
ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ‘ਹਮਾਰੇ ਰਾਮ’ ਵਰਗੀ ਪੇਸ਼ਕਾਰੀ ਨਾ ਸਿਰਫ਼ ਭਾਰਤੀ ਸੱਭਿਆਚਾਰ ਅਤੇ ਪਰੰਪਰਾਵਾਂ ਨਾਲ ਜੋੜਦੀ ਹੈ, ਸਗੋਂ ਭਗਵਾਨ ਸ਼੍ਰੀ ਰਾਮ ਦੇ ਜੀਵਨ ਤੋਂ ਮਿਲਣ ਵਾਲੇ ਆਦਰਸ਼ਾਂ ਅਤੇ ਸਿੱਖਿਆਵਾਂ ਨੂੰ ਵੀ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਪ੍ਰਭਾਵਸ਼ਾਲੀ ਮਾਧਿਅਮ ਹੈ
ਹੁਸ਼ਿਆਰਪੁਰ ਵਿੱਚ ਹੋਈ ਇਸ ਸੱਭਿਆਚਾਰਕ ਸ਼ਾਮ ਦੌਰਾਨ ਦਰਸ਼ਕਾਂ ਨੇ ਨਾਟਕ ਦੀ ਪੇਸ਼ਕਾਰੀ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਸਮਾਗਮ ਯਾਦਗਾਰ ਬਣ ਗਿਆ
