ਲੁਧਿਆਣਾ: ਡਾ. BR ਅੰਬੇਡਕਰ ਦੇ ਬੁੱਤ ਦੀ ਕਥਿਤ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਲੁਧਿਆਣਾ ਵਿੱਚ ਰੋਸ ਵਧਦਾ ਜਾ ਰਿਹਾ ਹੈ। ਇਸ ਘਟਨਾ ਦੇ ਵਿਰੋਧ ਵਿੱਚ ਵਾਲਮੀਕਿ ਭਾਈਚਾਰੇ ਵੱਲੋਂ 9 ਸਤੰਬਰ ਨੂੰ ਲੁਧਿਆਣਾ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਡਾ. ਅੰਬੇਡਕਰ ਦਾ ਬੁੱਤ ਜਲੰਧਰ ਬਾਈਪਾਸ ਸਥਿਤ ਹੈ, ਜਿੱਥੇ ਇਹ ਘਟਨਾ ਵਾਪਰਨ ਦੀ ਗੱਲ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸ਼ਾਮ ਕਰੀਬ 4 ਵਜੇ ਵਾਪਰੀ।
ਘਟਨਾ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਵਾਲਮੀਕਿ ਭਾਈਚਾਰੇ ਵੱਲੋਂ ਇਸ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਭਾਈਚਾਰੇ ਨੇ ਲੋਕਾਂ ਨੂੰ 9 ਸਤੰਬਰ ਦੇ ਬੰਦ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਬੰਦ ਦੌਰਾਨ ਸ਼ਹਿਰ ਵਿੱਚ ਕਾਰੋਬਾਰੀ ਅਤੇ ਹੋਰ ਗਤੀਵਿਧੀਆਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ, ਸਾਰੇ ਬਾਜ਼ਾਰ 10 ਤੋਂ 4 ਵਜੇ ਤੱਕ ਬੰਦ ਰਹਿਣਗੇ
