ਕੈਨੇਡਾ ਚ’ ਮਸ਼ਹੂਰ ਗਾਇਕ ਐਮੀ ਵਿਰਕ ਤੇ’ ਚੱਲੀਆਂ, ਆਪਣੇ ਸਾਥੀਆਂ ਸਮੇਤ ਵਾਲ ਵਾਲ ਬਚੇ

ਇਸ ਵੇਲੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਨਾਲ ਜੁੜੀ ਵੱਡੀ ਖਬਰ ਆ ਰਹੀ ਆ ਕੇ ਗਾਇਕ ਐਮੀ ਵਿਰਕ ਦੀ ਗੱਡੀ ਤੇ ਕੈਨੇਡਾ ਚ’ ਗੋਲੀਆਂ ਚੱਲੀਆਂ ਨੇ, ਹਮਲਾਵਰਾਂ ਨੇ ਅੱਧ ਦਰਜਨ ਤੋਂ ਵੱਧ ਗੋਲੀਆਂ ਚਲਾਈਆਂ ਨੇ, ਪਰ ਗੱਡੀ ਚ’ ਸਵਾਰ ਹੋਣ ਕਰਨ ਐਮੀ ਵਿਰਕ ਦਾ ਬਚਾਅ ਹੋ ਗਿਆ

ਦੱਸਿਆ ਜਾ ਰਿਹਾ ਹੈ ਕਿ ਐਮੀ ਵਿਰਕ ਨੇ ਘਟਨਾ ਤੋਂ ਕੁਝ ਸਮਾਂ ਪਹਿਲਾਂ ਉੱਥੇ ਆਪਣਾ ਸ਼ੋਅ ਕੀਤਾ ਸੀ ਅਤੇ ਇਸ ਤੋਂ ਬਾਅਦ ਉਹ ਆਪਣੇ ਸਾਥੀਆਂ ਨਾਲ ਕਾਰ ਵਿੱਚ ਜਾ ਰਿਹਾ ਸੀ। ਇਸੇ ਦੌਰਾਨ ਰਾਸਤੇ ਕਾਰ ’ਤੇ ਗੋਲੀਬਾਰੀ ਅਚਾਨਕ ਗੋਲੀਬਾਰੀ ਹੋਣ ਲੱਗ ਪਈ ਤੇ ਜਦੋ ਗੋਲੀਬਾਰੀ ਹੋਈ ਤੇ ਡਰਾਈਵਰ ਨੇ ਗੱਡੀ ਭਜਾ ਲਈ ਮੌਕੇ ਤੋਂ ਤੇ ਇਸ ਗੱਲ ਦੀ ਪੁਲਿਸ ਵੱਲੋਂ ਵੀ ਪੁਸ਼ਟੀ ਕੀਤੀ ਗਈ ਹੈ।

ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਗੋਲੀਬਾਰੀ ਦਾ ਅਸਲ ਨਿਸ਼ਾਨਾ ਕੌਣ ਸੀ ਅਤੇ ਹਮਲੇ ਦੇ ਪਿੱਛੇ ਕੀ ਕਾਰਨ ਹੋ ਸਕਦਾ ਹੈ। ਪੁਲਿਸ ਨੇ ਨਿੱਜਤਾ ਅਤੇ ਜਾਂਚ ਦਾ ਹਵਾਲਾ ਦਿੰਦਿਆਂ ਕਾਰ ਵਿੱਚ ਸਵਾਰ ਵਿਅਕਤੀਆਂ ਦੀ ਪਛਾਣ ਜਨਤਕ ਨਹੀਂ ਕੀਤੀ

ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਗੋਲੀਬਾਰੀ ਲਈ ਕਥਿਤ ਤੌਰ ’ਤੇ ਵਰਤੀ ਗਈ ਕਾਰ ਨੂੰ ਘਟਨਾ ਸਥਾਨ ਤੋਂ ਕੁਝ ਦੂਰੀ ’ਤੇ ਲਿਜਾ ਕੇ ਅੱਗ ਲਗਾ ਦਿੱਤੀ ਗਈ। ਪੁਲਿਸ ਵੱਲੋਂ ਇਸ ਪੱਖ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਅਧਿਕਾਰੀਆਂ ਮੁਤਾਬਕ ਵਾਹਨ ਨੂੰ ਅੱਗ ਲਗਾਉਣ ਦਾ ਮਕਸਦ ਸੰਭਾਵਿਤ ਤੌਰ ’ਤੇ ਸਬੂਤ ਨਸ਼ਟ ਕਰਨਾ ਹੋ ਸਕਦਾ ਹੈ, ਹਾਲਾਂਕਿ ਇਸ ਬਾਰੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਤਸਵੀਰ ਸਾਹਮਣੇ ਆਵੇਗੀ।

ਇਸ ਘਟਨਾ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਐਮੀ ਵਿਰਕ ਦੇ ਪਰਿਵਾਰ ਵਿੱਚ ਵੀ ਚਿੰਤਾ ਦਾ ਮਾਹੌਲ ਬਣ ਗਿਆ। ਐਮੀ ਦੇ ਪਿਤਾ ਕੁਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਘਟਨਾ ਬਾਰੇ ਜਾਣਕਾਰੀ ਮਿਲੀ ਅਤੇ ਉਹ ਐਮੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।

ਪਰਿਵਾਰ ਵੱਲੋਂ ਮਿਲੀ ਜਾਣਕਾਰੀ ਮੁਤਾਬਕ, ਇਹ ਗੋਲੀਬਾਰੀ ਸਿੱਧੇ ਤੌਰ ’ਤੇ ਐਮੀ ਵਿਰਕ ਦੀ ਗੱਡੀ ਨੂੰ ਨਿਸ਼ਾਨਾ ਬਣਾ ਕੇ ਨਹੀਂ ਹੋਈ ਹੋ ਸਕਦੀ। ਉਨ੍ਹਾਂ ਅਨੁਸਾਰ ਹਮਲਾ ਕਥਿਤ ਤੌਰ ’ਤੇ ਉਸਦੇ ਸ਼ੋਅ ਨਾਲ ਜੁੜੀ ਪਾਰਟੀ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਹੋ ਸਕਦਾ ਹੈ ਪਰ ਐਮੀ ਵਿਰਕ ਨੂੰ ਨਹੀਂ ਕਿਉਂਕਿ ਉਸਦੀ ਕਿਸੇ ਨਾਲ ਕੋਈ ਲੜਾਈ ਨਹੀਂ ਆ