ਪੰਜਾਬ ਸਰਕਾਰ ਅਤੇ ਮੁਲਾਜ਼ਮ ਯੂਨੀਅਨਾਂ ਵਿਚਕਾਰ ਡੀ.ਏ. (Dearness Allowance) ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਬਣਿਆ ਵਿਵਾਦ ਆਖਰਕਾਰ ਖ਼ਤਮ ਹੋ ਗਿਆ ਹੈ। ਮੁੱਖ ਸਕੱਤਰ ਨਾਲ ਹੋਈ ਅਹਿਮ ਮੀਟਿੰਗ ਵਿੱਚ ਸਹਿਮਤੀ ਬਣਨ ਤੋਂ ਬਾਅਦ ਮੁਲਾਜ਼ਮਾਂ ਨੇ ਆਪਣੀ ਹੜਤਾਲ ਰਸਮੀ ਤੌਰ ‘ਤੇ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ।
ਸਰਕਾਰ ਵੱਲੋਂ ਮੁਲਾਜ਼ਮਾਂ ਖ਼ਿਲਾਫ਼ ਜਾਰੀ ਕੀਤੇ ਗਏ ਦੋਵੇਂ ਵਿਵਾਦਿਤ ਪੱਤਰ ਵਾਪਸ ਲਏ ਜਾਣਗੇ, ਜਿਸ ਵਿੱਚ 27 ਅਗਸਤ ਦਾ ਉਹ ਹੁਕਮ ਵੀ ਸ਼ਾਮਲ ਹੈ ਜਿਸ ਵਿੱਚ ਹੜਤਾਲ ਨੂੰ ‘ਅਣਅਧਿਕਾਰਤ ਗੈਰ-ਹਾਜ਼ਰੀ’ ਕਰਾਰ ਦਿੱਤਾ ਗਿਆ ਸੀ। ਯੂਨੀਅਨ ਵੱਲੋਂ ਪ੍ਰਦਰਸ਼ਨ ਨੂੰ ਸ਼ੁੱਕਰਵਾਰ ਤੱਕ ਵਧਾਉਣ ਦਾ ਐਲਾਨ ਕੀਤਾ ਗਿਆ ਸੀ, ਪਰ ਸਹਿਮਤੀ ਬਣਨ ਮਗਰੋਂ ਹੜਤਾਲ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤੀ ਗਈ ਹੈ। ਹੜਤਾਲ ਵਾਪਸ ਲਏ ਜਾਣ ਨਾਲ ਸੂਬੇ ਦੇ ਸਰਕਾਰੀ ਦਫ਼ਤਰਾਂ ਵਿੱਚ ਆਮ ਵਾਂਗ ਕੰਮਕਾਜ ਮੁੜ ਸ਼ੁਰੂ ਹੋਣ ਦੀ ਉਮੀਦ ਹੈ।
ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਅਗਲੇ ਕਦਮਾਂ ਨੂੰ ਲੈ ਕੇ ਸਥਿਤੀ ਹੋਰ ਸਪੱਸ਼ਟ ਕੀਤੀ ਜਾਵੇਗੀ।
