ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ, DA ਨੂੰ ਲੈਕੇ ਸਰਕਾਰ ਨਾਲ ਬਣੀ ਸਹਿਮਤੀ

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਆਖ਼ਿਰਕਾਰ ਖ਼ਤਮ ਹੋ ਗਈ ਹੈ। ਸਰਕਾਰੀ ਮੁਲਾਜ਼ਮਾਂ ਅਤੇ ਪੰਜਾਬ ਸਰਕਾਰ ਵਿਚਾਲੇ ਹੋਈ ਮੀਟਿੰਗ ਤੋਂ ਬਾਅਦ ਕਈ ਅਹਿਮ ਮਸਲਿਆਂ ’ਤੇ ਸਹਿਮਤੀ ਬਣੀ ਹੈ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਹੜਤਾਲ ਵਾਪਸ ਲੈਣ ਦਾ ਫ਼ੈਸਲਾ ਕੀਤਾ

ਮੁਲਾਜ਼ਮ ਜਥੇਬੰਦੀਆਂ ਦੀ ਪੰਜਾਬ ਦੇ ਮੁੱਖ ਸਕੱਤਰ KAP ਸਿਨ੍ਹਾ ਨਾਲ ਹੋਈ ਮੀਟਿੰਗ ਦੌਰਾਨ ਡੀਏ ਸਮੇਤ ਹੋਰ ਮੰਗਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਮੰਗਾਂ ਸਬੰਧੀ ਭਰੋਸਾ ਦਿੱਤਾ ਗਿਆ ਹੈ

ਮੁਲਾਜ਼ਮਾਂ ਲਈ ਇੱਕ ਹੋਰ ਵੱਡੀ ਰਾਹਤ ਇਹ ਹੈ ਕਿ 27 ਅਗਸਤ ਨੂੰ ਹੜਤਾਲ ਦੌਰਾਨ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਜਾਰੀ ਕੀਤੇ ਗਏ ਸ਼ੋਅ-CAUSE ਨੋਟਿਸ ਵਾਪਸ ਲੈਣ ਦਾ ਭਰੋਸਾ ਸਰਕਾਰ ਨੇ ਦਿੱਤਾ ਹੈ

ਦੱਸਿਆ ਜਾ ਰਿਹਾ ਹੈ ਕਿ 27 ਅਗਸਤ ਦੀ ਹੜਤਾਲ ਤੋਂ ਬਾਅਦ ਸਰਕਾਰ ਵੱਲੋਂ ਕਰੀਬ 2,500 ਮੁਲਾਜ਼ਮਾਂ ਦੀ ਗੈਰਹਾਜ਼ਰੀ ਸਬੰਧੀ ਕਾਰਵਾਈ ਲਈ ਪੱਤਰ ਜਾਰੀ ਕੀਤਾ ਗਿਆ ਸੀ। ਮੁਲਾਜ਼ਮ ਜਥੇਬੰਦੀਆਂ ਲਗਾਤਾਰ ਇਸ ਪੱਤਰ ਨੂੰ ਵਾਪਸ ਲੈਣ ਦੀ ਮੰਗ ਕਰ ਰਹੀਆਂ ਸਨ ਤੇ ਹੁਣ ਸਰਕਾਰ ਨੇ ਪੱਤਰ ਵਾਪਸ ਲੈ ਲਿਆ ਤੇ ਹੜਤਾਲ ਸਰਕਾਰੀ ਮੁਲਾਜ਼ਮਾਂ ਨੇ ਹੜਤਾਲ ਖਤਮ ਕਰ ਦਿੱਤੀ ਆ