MP ਚੰਨੀ ਨੂੰ ਮਿਲਿਆ ਲਗਾਤਾਰ ਦੂਜੀ ਵਾਰ ‘ਸੰਸਦ ਰਤਨ’ ਐਵਾਰਡ

ਜਲੰਧਰ: ਕਾਂਗਰਸ ਦੇ ਸੀਨੀਅਰ ਆਗੂ ਅਤੇ ਜਲੰਧਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਲਗਾਤਾਰ ਦੂਜੀ ਵਾਰ ‘ਸੰਸਦ ਰਤਨ’ ਐਵਾਰਡ ਹਾਸਲ ਕਰਨ ’ਤੇ ਜਲੰਧਰ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ

ਚੰਨੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਆਪਣੀ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਬੇਹੱਦ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਇਸ ਉਪਲਬਧੀ ਦਾ ਸਿਹਰਾ ਜਲੰਧਰ ਲੋਕ ਸਭਾ ਹਲਕੇ ਦੇ ਵੋਟਰਾਂ ਨੂੰ ਦਿੰਦਿਆਂ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਚੁਣ ਕੇ ਸੰਸਦ ਵਿੱਚ ਆਪਣੀ ਆਵਾਜ਼ ਬੁਲੰਦ ਕਰਨ ਦਾ ਮੌਕਾ ਦਿੱਤਾ

ਚੰਨੀ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਦੇ ਪਿਆਰ, ਭਰੋਸੇ ਅਤੇ ਸਹਿਯੋਗ ਸਦਕਾ ਹੀ ਉਹ ਇਸ ਮੁਕਾਮ ਤੱਕ ਪਹੁੰਚੇ ਹਨ। ਉਨ੍ਹਾਂ ਨੇ ਕਿਹਾ ਕਿ ਲਗਾਤਾਰ ਦੂਜੀ ਵਾਰ ‘ਸੰਸਦ ਰਤਨ’ ਐਵਾਰਡ ਮਿਲਣਾ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਹੋਰ ਜ਼ਿੰਮੇਵਾਰੀ ਦਾ ਅਹਿਸਾਸ ਵੀ ਹੈ

ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਜਲੰਧਰ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਅਤੇ ਸੰਸਦ ਵਿੱਚ ਉਨ੍ਹਾਂ ਦੇ ਮੁੱਦਿਆਂ ਨੂੰ ਪੂਰੀ ਮਜ਼ਬੂਤੀ ਨਾਲ ਉਠਾਉਣ ਲਈ ਵਚਨਬੱਧ ਹਨ