ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਟਿਆਲਾ ’ਚ ਸ਼ਾਨਦਾਰ ਡਰੋਨ ਸ਼ੋਅ

ਪਟਿਆਲਾ: ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿਖੇ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਗਿਆ। ਅਸਮਾਨ ਵਿੱਚ ਰੌਸ਼ਨੀਆਂ ਨਾਲ ਸਜੇ ਇਸ ਵਿਸ਼ੇਸ਼ ਪ੍ਰੋਗਰਾਮ ਨੇ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਅਤੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ

ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਡਰੋਨ ਸ਼ੋਅ ਦੌਰਾਨ ਆਸਮਾਨ ਵਿੱਚ ਵੱਖ-ਵੱਖ ਆਕ੍ਰਿਤੀਆਂ ਅਤੇ ਰੌਸ਼ਨੀਆਂ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ, ਮਨੁੱਖਤਾ, ਬਰਾਬਰੀ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਪੇਸ਼ ਕੀਤਾ ਗਿਆ

ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ ਅਤੇ ਡਰੋਨ ਸ਼ੋਅ ਦਾ ਆਨੰਦ ਮਾਣਿਆ। ਰਾਤ ਦੇ ਆਸਮਾਨ ਵਿੱਚ ਰੌਸ਼ਨੀਆਂ ਦੇ ਮਨਮੋਹਕ ਨਜ਼ਾਰੇ ਨੇ ਮੌਜੂਦ ਲੋਕਾਂ ਨੂੰ ਖਾਸ ਤੌਰ ’ਤੇ ਪ੍ਰਭਾਵਿਤ ਕੀਤਾ

ਸ਼੍ਰੀ ਗੁਰੂ ਰਵਿਦਾਸ ਜੀ ਨੇ ਸਮਾਜ ਵਿੱਚ ਬਰਾਬਰੀ, ਭਾਈਚਾਰੇ ਅਤੇ ਮਨੁੱਖੀ ਏਕਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਸਮਾਗਮ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਅਤੇ ਸਮਾਜਿਕ ਸਾਂਝ ਦਾ ਸੰਦੇਸ਼ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵਿਸ਼ੇਸ਼ ਉਪਰਾਲਾ ਰਿਹਾ