ਪੰਜਾਬ ਦੇ ਇਸ ਜ਼ਿਲ੍ਹੇ ਵਿੱਚ 12 ਸਤੰਬਰ ਨੂੰ ਸਥਾਨਕ ਛੁੱਟੀ ਦਾ ਐਲਾਨ

ਅੰਮ੍ਰਿਤਸਰ ਜ਼ਿਲ੍ਹੇ ਵਿੱਚ 12 ਸਤੰਬਰ 2026 (ਸ਼ਨੀਵਾਰ) ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਇਸ ਦਿਨ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ।

ਇਹ ਛੁੱਟੀ ‘ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881’ (Negotiable Instruments Act) ਦੀ ਧਾਰਾ 25 ਤਹਿਤ ਵੀ ਲਾਗੂ ਕੀਤੀ ਗਈ ਹੈ, ਜਿਸ ਕਾਰਨ ਇਸ ਦੇ ਘੇਰੇ ਵਿੱਚ ਆਉਣ ਵਾਲੀਆਂ ਸੰਬੰਧਿਤ ਸੰਸਥਾਵਾਂ ਵੀ ਬੰਦ ਰਹਿਣਗੀਆਂ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਹ ਹੁਕਮ ਸਿਰਫ਼ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹੀ ਜਾਰੀ ਹੋਏ ਹਨ ਅਤੇ ਇਸ ਨੂੰ ਪੂਰੇ ਪੰਜਾਬ ਵਿੱਚ ਲਾਗੂ ਨਹੀਂ ਸਮਝਿਆ ਜਾਣਾ ਚਾਹੀਦਾ।