ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਪਿੰਡ ਫਰਵਾਹੀ ਸਥਿਤ ਘਰ ‘ਤੇ ਬੀਤੀ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਫਾਇਰਿੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਪਿੰਡ ਦੇ ਸਰਪੰਚ ਜਗਸੀਰ ਸਿੰਘ ਅਨੁਸਾਰ, ਰਾਤ ਕਰੀਬ 12 ਵਜੇ ਮੋਟਰਸਾਈਕਲ ‘ਤੇ ਸਵਾਰ ਨਕਾਬਪੋਸ਼ ਵਿਅਕਤੀਆਂ ਨੇ ਗਾਇਕ ਦੇ ਘਰ ‘ਤੇ 10 ਤੋਂ 12 ਰਾਊਂਡ ਫਾਇਰ ਕੀਤੇ। ਘਟਨਾ ਵੇਲੇ ਗੁਲਾਬ ਸਿੱਧੂ ਕਿਸੇ ਟੂਰ ਪ੍ਰੋਗਰਾਮ ਕਾਰਨ ਘਰ ਮੌਜੂਦ ਨਹੀਂ ਸਨ, ਪਰ ਉਨ੍ਹਾਂ ਦਾ ਪਰਿਵਾਰ ਘਰ ਵਿੱਚ ਹੀ ਮੌਜੂਦ ਸੀ।
ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸਹਿਮ ਦਾ ਮਾਹੌਲ ਹੈ। ਵਾਰਦਾਤ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਅਤੇ ਸਥਾਨਕ ਲੋਕਾਂ ਵੱਲੋਂ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
