ਪੰਜਾਬ ਵਿੱਚ ਬਦਲੇਗਾ ਮੌਸਮ ਦਾ ਮਿਜ਼ਾਜ: 13 ਤੋਂ 17 ਸਤੰਬਰ ਤੱਕ ਮੀਂਹ ਦਾ ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਜਾਰੀ ਹੁੰਮਸ ਭਰੀ ਗਰਮੀ ਤੋਂ ਜਲਦੀ ਹੀ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ (IMD) ਨੇ ਸੂਬੇ ਵਿੱਚ 13 ਤੋਂ 17 ਸਤੰਬਰ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕਰਦਿਆਂ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਕਈ ਇਲਾਕਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ।

ਦੱਖਣੀ ਛੱਤੀਸਗੜ੍ਹ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਘੱਟ ਦਬਾਅ ਵਾਲਾ ਖੇਤਰ ਬਣਿਆ ਹੋਇਆ ਹੈ, ਜੋ ਕਿ ਉੱਤਰ-ਪੱਛਮੀ ਦਿਸ਼ਾ ਵੱਲ ਅੱਗੇ ਵਧ ਰਿਹਾ ਹੈ। ਟਰੱਫ ਜੈਸਲਮੇਰ ਅਤੇ ਕੋਟਾ ਤੋਂ ਹੁੰਦੀ ਹੋਈ ਬੰਗਾਲ ਦੀ ਖਾੜੀ ਤੱਕ ਫੈਲੀ ਹੋਈ ਹੈ। ਉੱਤਰੀ ਪਾਕਿਸਤਾਨ ਅਤੇ ਜੰਮੂ ਖੇਤਰ ‘ਤੇ ਇੱਕ ਪੱਛਮੀ ਗੜਬੜੀ (Western Disturbance) ਵੀ ਸਰਗਰਮ ਹੈ।

ਪਿਛਲੇ ਦਿਨਾਂ ਦੌਰਾਨ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਤਾਪਮਾਨ ਵਧਣ ਕਾਰਨ ਬਿਜਲੀ ਦੇ ਕੱਟਾਂ ਵਿੱਚ ਵੀ ਵਾਧਾ ਹੋਇਆ ਹੈ, ਜਿਸ ਨਾਲ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।