ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਾਹਰ ਕਰ ਦਿੱਤਾ ਹੈ। ਪਾਰਟੀ ਨੂੰ ਹਲਕਾ ਖਡੂਰ ਸਾਹਿਬ ਦੇ ਵਰਕਰਾਂ ਵੱਲੋਂ ਰਵਿੰਦਰ ਸਿੰਘ ਬ੍ਰਹਮਪੁਰਾ ਖ਼ਿਲਾਫ਼ ਲਿਖਤੀ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਬੀਤੀ 13 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਈ ‘ਪੰਜਾਬ ਬਚਾਓ ਰੈਲੀ’ ਦੌਰਾਨ ਸਥਾਨਕ ਲੀਡਰਸ਼ਿਪ ਨੇ ਵੀ ਪਾਰਟੀ ਪ੍ਰਧਾਨ ਨੂੰ ਉਨ੍ਹਾਂ ਦੀਆਂ ਕਥਿਤ ਵਿਰੋਧੀ ਸਰਗਰਮੀਆਂ ਬਾਰੇ ਜਾਣੂੰ ਕਰਵਾਇਆ ਸੀ।
ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸਪੱਸ਼ਟ ਕੀਤਾ ਹੈ ਕਿ ਪਾਰਟੀ ਅੰਦਰ ਅਨੁਸ਼ਾਸਨ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਿਆ ਜਾਵੇਗਾ। ਸੀਨੀਅਰ ਆਗੂਆਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਇਹ ਸਖ਼ਤ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
