ਲੁਧਿਆਣਾ: ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣੀ ਸਰਗਰਮੀਆਂ ਤੇਜ਼ ਕਰਨ ਦੀ ਤਿਆਰੀ ਹੈ। ਅੱਜ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ ਆ | ਪਾਰਟੀ ਵੱਲੋਂ ਆਪਣਾ ਚੋਣੀ ਅਭਿਆਨ 19 ਸਤੰਬਰ ਤੋਂ ਲੁਧਿਆਣਾ ਵਿੱਚ ਸ਼ੁਰੂ ਕਰਨ ਦੀ ਗੱਲ ਕਹੀ ਗਈ ਹੈ। ਇਸ ਅਭਿਆਨ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਜਾਵੇਗੀ।
ਘਰ-ਘਰ ਜਾ ਕੇ ਲੋਕਾਂ ਨਾਲ ਹੋਵੇਗਾ ਸੰਪਰਕ
ਅਭਿਆਨ ਤਹਿਤ ਪਾਰਟੀ ਦੇ ਆਗੂ ਅਤੇ ਵਰਕਰ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਸਰਕਾਰ ਦੇ ਕੰਮਕਾਜ ਅਤੇ ਵੱਖ-ਵੱਖ ਮੁੱਦਿਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਜਨਤਾ ਨਾਲ ਸਿੱਧਾ ਸੰਪਰਕ ਕਰਨ ’ਤੇ ਵੀ ਜ਼ੋਰ ਦਿੱਤਾ ਜਾਵੇਗਾ।
2.68 ਲੱਖ ਵਰਕਰ ਫੀਲਡ ’ਚ ਉਤਰਨਗੇ
‘ਆਪ’ ਵੱਲੋਂ ਇਸ ਮੁਹਿੰਮ ਨੂੰ ਵੱਡੇ ਪੱਧਰ ’ਤੇ ਚਲਾਉਣ ਦੀ ਤਿਆਰੀ ਕੀਤੀ ਗਈ ਹੈ। ਪਾਰਟੀ ਨਾਲ ਜੁੜੇ ਲਗਭਗ 2.68 ਲੱਖ ਵਰਕਰਾਂ ਦੇ ਫੀਲਡ ਵਿੱਚ ਉਤਰਨ ਦੀ ਗੱਲ ਸਾਹਮਣੇ ਆਈ ਹੈ। ਵਰਕਰ ਵੱਖ-ਵੱਖ ਇਲਾਕਿਆਂ ਵਿੱਚ ਲੋਕਾਂ ਨਾਲ ਸੰਪਰਕ ਕਰਕੇ ਪਾਰਟੀ ਦੀਆਂ ਗਤੀਵਿਧੀਆਂ ਅਤੇ ਸਰਕਾਰ ਦੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕਰਨਗੇ।
2027 ਦੀਆਂ ਚੋਣਾਂ ਲਈ ਤਿਆਰੀ ਤੇਜ਼
ਇਸ ਅਭਿਆਨ ਨੂੰ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਦੀ ਜ਼ਮੀਨੀ ਪੱਧਰ ’ਤੇ ਸਰਗਰਮੀ ਵਧਾਉਣ ਦੀ ਕਵਾਇਦ ਵਜੋਂ ਦੇਖਿਆ ਜਾ ਰਿਹਾ ਹੈ। ਲੁਧਿਆਣਾ ਤੋਂ ਸ਼ੁਰੂ ਹੋਣ ਵਾਲੀ ਇਹ ਮੁਹਿੰਮ ਅੱਗੇ ਪੰਜਾਬ ਦੇ ਹੋਰ ਹਿੱਸਿਆਂ ਤੱਕ ਲਿਜਾਣ ਦੀ ਤਿਆਰੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਹੋਣ ਵਾਲੇ ਇਸ ਡੋਰ-ਟੂ-ਡੋਰ ਅਭਿਆਨ ਦੌਰਾਨ ਪਾਰਟੀ ਦਾ ਫੋਕਸ ਸਿੱਧੇ ਤੌਰ ’ਤੇ ਲੋਕਾਂ ਤੱਕ ਪਹੁੰਚ ਬਣਾਉਣ ’ਤੇ ਰਹੇਗਾ
