ਨਵਾਂਸ਼ਹਿਰ ਵਿੱਚ ‘ਆਪ’ ਦੇ ਨਵੇਂ ਜ਼ਿਲ੍ਹਾ ਦਫ਼ਤਰ ਦਾ ਉਦਘਾਟਨ, ਵਲੰਟੀਅਰਾਂ ਨਾਲ ਮਿਲ ਕੇ ਹੋਇਆ ਸਮਾਗਮ

ਨਵਾਂਸ਼ਹਿਰ: ਆਮ ਆਦਮੀ ਪਾਰਟੀ ਵੱਲੋਂ ਨਵਾਂਸ਼ਹਿਰ ਜ਼ਿਲ੍ਹੇ ਵਿੱਚ ਆਪਣਾ ਨਵਾਂ ਜ਼ਿਲ੍ਹਾ ਦਫ਼ਤਰ ਸ਼ੁਰੂ ਕੀਤਾ ਗਿਆ। ਦਫ਼ਤਰ ਦੇ ਉਦਘਾਟਨ ਮੌਕੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵਿਸ਼ੇਸ਼ ਤੌਰ ਤੇ’ ਪਹੁੰਚੇ ਹੋਏ ਸੀ ਤੇ ਮੌਕੇ ਤੇ’ ਪਾਰਟੀ ਦੇ ਵਲੰਟੀਅਰਾਂ ਅਤੇ ਸਥਾਨਕ ਆਗੂਆਂ ਦੀ ਮੌਜੂਦਗੀ ਰਹੀ।

ਇਸ ਮੌਕੇ ਪਾਰਟੀ ਆਗੂਆਂ ਨੇ ਵਲੰਟੀਅਰਾਂ ਨਾਲ ਮਿਲ ਕੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਨਵੇਂ ਦਫ਼ਤਰ ਨੂੰ ਜ਼ਿਲ੍ਹੇ ਵਿੱਚ ਪਾਰਟੀ ਦੇ ਸੰਗਠਨਾਤਮਕ ਕੰਮਾਂ ਲਈ ਇੱਕ ਅਹਿਮ ਕੇਂਦਰ ਵਜੋਂ ਵਰਤਿਆ ਜਾਵੇਗਾ। ਇਸ ਦੌਰਾਨ ਵਲੰਟੀਅਰਾਂ ਨੇ ਵੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਸਰਗਰਮ ਕਰਨ ਲਈ ਆਪਣੀ ਭੂਮਿਕਾ ਨਿਭਾਉਣ ਦੀ ਗੱਲ ਕਹੀ