ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਆਪਣੀ ਪ੍ਰਤੀਕਿਰਿਆ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਦੀ ਸ਼ੁਰੂਆਤ ਪੰਜਾਬ ਤੋਂ ਕਰਨ ਦੀ ਬਜਾਏ ਮੁੰਦਰਾ ਪੋਰਟ ਤੋਂ ਕੀਤੀ ਜਾਣੀ ਚਾਹੀਦੀ ਹੈ।
ਕੇਜਰੀਵਾਲ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਜੇਕਰ ਪੰਜਾਬ ਦੀ ਸੱਚਮੁੱਚ ਚਿੰਤਾ ਹੈ ਤਾਂ ਗੁਜਰਾਤ ਤੋਂ ਆਉਣ ਵਾਲੇ ਨਸ਼ਿਆਂ ਨੂੰ ਰੋਕਣ ਲਈ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਲਿਖਿਆ, “ਨਸ਼ਿਆਂ ਖ਼ਿਲਾਫ਼ ਲੜਾਈ ਦੀ ਸ਼ੁਰੂਆਤ ਪੰਜਾਬ ਤੋਂ ਨਹੀਂ, ਮੁੰਦਰਾ ਪੋਰਟ ਤੋਂ ਹੋਣੀ ਚਾਹੀਦੀ ਹੈ। ਜੇਕਰ ਤੁਹਾਨੂੰ ਪੰਜਾਬ ਦੀ ਰੱਤੀ ਭਰ ਵੀ ਚਿੰਤਾ ਹੈ ਤਾਂ ਗੁਜਰਾਤ ਤੋਂ ਆਉਣ ਵਾਲੇ ਨਸ਼ੇ ਨੂੰ ਰੋਕੋ।”
ਕੇਜਰੀਵਾਲ ਦਾ ਇਹ ਬਿਆਨ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਚੱਲ ਰਹੀ ਸਿਆਸੀ ਬਹਿਸ ਦਰਮਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦੀ ਟਿੱਪਣੀ ਰਾਹੀਂ ਨਸ਼ਿਆਂ ਦੀ ਸਪਲਾਈ ਦੇ ਸਰੋਤਾਂ ਅਤੇ ਸਰਹੱਦੀ ਰੂਟਾਂ ’ਤੇ ਵੀ ਧਿਆਨ ਕੇਂਦਰਿਤ ਕਰਨ ਦੀ ਮੰਗ ਕੀਤੀ ਗਈ ਹੈ

