ਚੰਡੀਗੜ੍ਹ: ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਇੱਕ ਸੰਦੇਸ਼ ਨੂੰ ਫਰਜ਼ੀ ਕਰਾਰ ਦਿੰਦਿਆਂ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਪੰਜਾਬ ਪੁਲਿਸ ਮੁਤਾਬਕ ਪੁਲਿਸ ਹੈੱਡਕੁਆਰਟਰ ਜਾਂ ਇਸ ਦੇ ਅਧੀਨ ਕਿਸੇ ਵੀ ਪੁਲਿਸ ਦਫ਼ਤਰ ਵੱਲੋਂ ਅਜਿਹੀ ਕੋਈ ਐਡਵਾਈਜ਼ਰੀ ਜਾਰੀ ਨਹੀਂ ਕੀਤੀ ਗਈ
ਪੁਲਿਸ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਮੁਲਾਜ਼ਮਾਂ ਨੂੰ ਡਿਊਟੀ ‘ਤੇ ਜਾਂਦੇ ਜਾਂ ਵਾਪਸ ਆਉਂਦੇ ਸਮੇਂ ਵਰਦੀ ਨਾ ਪਹਿਨਣ ਜਾਂ ਆਉਣ-ਜਾਣ ਦੌਰਾਨ ਸਿਵਲ ਕੱਪੜੇ ਪਹਿਨਣ ਸਬੰਧੀ ਕੋਈ ਹਦਾਇਤ ਜਾਰੀ ਨਹੀਂ ਹੋਈ
ਪੰਜਾਬ ਪੁਲਿਸ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਇਸ ਤਰ੍ਹਾਂ ਦੇ ਸੰਦੇਸ਼ ਫਰਜ਼ੀ ਹਨ ਅਤੇ ਇਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਜਾਵੇ। ਪੁਲਿਸ ਮੁਤਾਬਕ ਅਧਿਕਾਰਤ ਜਾਣਕਾਰੀ ਲਈ ਸਿਰਫ਼ ਪੰਜਾਬ ਪੁਲਿਸ ਦੇ ਅਧਿਕਾਰਤ ਚੈਨਲਾਂ ਅਤੇ ਸਰਕਾਰੀ ਸੂਚਨਾਵਾਂ ‘ਤੇ ਹੀ ਭਰੋਸਾ ਕੀਤਾ ਜਾਵੇ
ਪੁਲਿਸ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਬਿਨਾਂ ਪੁਸ਼ਟੀ ਕੀਤੀ ਕਿਸੇ ਵੀ ਐਡਵਾਈਜ਼ਰੀ ਜਾਂ ਸੰਦੇਸ਼ ਨੂੰ ਅੱਗੇ ਸ਼ੇਅਰ ਨਾ ਕਰਨ
