ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆ ਨੂੰ ਵੱਡੀ ਰਾਹਤ ਦਿੰਦਿਆ ਅੱਜ ਕੀਰਤਪੁਰ ਸਾਹਿਬ, ਸ਼੍ਰੀ ਆਨੰਦਪੁਰ ਸਾਹਿਬ, ਨੰਗਲ, ਊਨਾ ਵਾਲਾ ਟੋਲ ਪਲਾਜਾ ਮੁਫਤ ਕਰ ਦਿੱਤਾ ਜਾਵੇਗਾ। ਭਗਵੰਤ ਨੇ ਟਵੀਟ ਕਰਦਿਆ ਕਿਹਾ ਕਿ ”ਲੋਕਾਂ ਦੇ ਪੈਸਿਆ ਦੀ ਲੁੱਟ ਬਰਦਾਸ਼ਤ ਨਹੀਂ ਕਰਨਗੇ | ਅੱਜ ਕੀਰਤਪੁਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਨੰਗਲ, ਊਨਾ ਵਾਲਾ ਟੋਲ ਪਲਾਜਾ ਮੁਫਤ ਕਰ ਦਿੱਤਾ ਜਾਵੇਗਾ। ਇਸ ਨਾਲ ਲੋਕਾਂ ਦੇ 1 ਦਿਨ ਦੇ 10 ਲੱਖ 12 ਹਜਾਰ ਰੁਪਏ ਬਚਣਗੇ। ਕੰਪਨੀ ਨੇ ਕਈ ਵਾਰ ਐਗਰੀਮੈਂਟ ਦੀ ਉਲੰਘਣਾ ਕੀਤੀ ਹੈ। ਬਾਕੀ ਵੇਰਵੇ ਜਲਦੀ ਜਾਰੀ ਕੀਤੇ ਜਾਣਗੇ।
