ਸ੍ਰੀ ਅਨੰਦਪੁਰ ਸਾਹਿਬ ਸਰਾਂ ਮਾਮਲਾ ਭਖਿਆ, ਹੁਣ ਹਰਸਿਮਰਤ ਬਾਦਲ ਨੂੰ ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ: ਸ੍ਰੀ ਅਨੰਦਪੁਰ ਸਾਹਿਬ ਦੀ ਇੱਕ ਸਰਾਂ ਤੇ ਬਾਹਰਿਨ ਤੋਂ ਆਈ ਬੀਬੀ ਨਾਲ ਜੁੜੇ ਮਾਮਲੇ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੂੰ ਨਿਸ਼ਾਨੇ ’ਤੇ ਲਿਆ ਹੈ।

ਬਲਤੇਜ ਪੰਨੂ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਹਰਸਿਮਰਤ ਕੌਰ ਬਾਦਲ ਨੂੰ ਟੈਗ ਕਰਦਿਆਂ ਸਵਾਲ ਕੀਤਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਸਰਾਂ ਵਿੱਚ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਚਾਵਲਾ ਦੇ ਬਹਿਰੀਨ ਤੋਂ ਆਈ ਇੱਕ ਔਰਤ ਨਾਲ ਰਹਿਣ ਸਬੰਧੀ ਲੱਗ ਰਹੇ ਦੋਸ਼ਾਂ ’ਤੇ ਉਹ ਕੋਈ ਬਿਆਨ ਕਿਉਂ ਨਹੀਂ ਦੇ ਰਹੇ।

ਪੰਨੂ ਨੇ ਆਪਣੀ ਪੋਸਟ ਵਿੱਚ ਪੁੱਛਿਆ ਕਿ ਇਸ ਮਾਮਲੇ ਬਾਰੇ ਹਰਸਿਮਰਤ ਕੌਰ ਬਾਦਲ “ਇੱਕ ਲਫ਼ਜ਼ ਵੀ” ਕਿਉਂ ਨਹੀਂ ਬੋਲ ਰਹੇ। ਉਨ੍ਹਾਂ ਨੇ ਇਸ ਮੁੱਦੇ ’ਤੇ ਅਕਾਲੀ ਦਲ ਦੀ ਚੁੱਪ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ।