ਸ੍ਰੀ ਅਨੰਦਪੁਰ ਸਾਹਿਬ ਦੀ ਸਰਾਂ ਨਾਲ ਜੁੜੇ ਇੱਕ ਮਾਮਲੇ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਦੀ ਆਗੂ ਡਾ. ਅਮਨਦੀਪ ਕੌਰ ਅਰੋੜਾ ਨੇ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੂੰ ਸਵਾਲ ਕੀਤਾ ਹੈ।
ਡਾ. ਅਮਨਦੀਪ ਕੌਰ ਅਰੋੜਾ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਹਰਸਿਮਰਤ ਕੌਰ ਬਾਦਲ ਨੂੰ ਟੈਗ ਕਰਦਿਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਸਰਾਂ ਵਿੱਚ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਚਾਵਲਾ ਦੇ ਬਹਿਰੀਨ ਤੋਂ ਆਈ ਇੱਕ ਔਰਤ ਨਾਲ ਰਹਿਣ ਸਬੰਧੀ ਲਗਾਏ ਜਾ ਰਹੇ ਦੋਸ਼ਾਂ ਬਾਰੇ ਉਹ ਕੋਈ ਬਿਆਨ ਕਿਉਂ ਨਹੀਂ ਦੇ ਰਹੇ।
ਉਨ੍ਹਾਂ ਨੇ ਆਪਣੀ ਪੋਸਟ ਵਿੱਚ ਸਵਾਲ ਉਠਾਇਆ ਕਿ ਇਸ ਮਾਮਲੇ ’ਤੇ ਹਰਸਿਮਰਤ ਕੌਰ ਬਾਦਲ ਵੱਲੋਂ “ਇੱਕ ਲਫ਼ਜ਼ ਵੀ” ਕਿਉਂ ਨਹੀਂ ਬੋਲਿਆ ਜਾ ਰਿਹਾ। ਇਸ ਬਿਆਨ ਤੋਂ ਬਾਅਦ ਇਹ ਮਾਮਲਾ ਇੱਕ ਵਾਰ ਫਿਰ ਸਿਆਸੀ ਚਰਚਾ ਵਿੱਚ ਆ ਗਿਆ ਹੈ
