SSP ਨੇ ਆਪਣੇ ਹੀ ਇੰਸਪੈਕਟਰ ਕੋਲੋਂ ਫੜੀ 3 ਕਿਲੋ ਹੈਰੋਇਨ ਤੇ ਕੀਤੇ 6 ਪਿਸਤੌਲ ਬਰਾਮਦ

ਪੰਜਾਬ ਵਿੱਚ ਨਸ਼ਾ ਤਸਕਰੀ ਨੂੰ ਰੋਕਣ ਲਈ ਫਿਰੋਜ਼ਪੁਰ ਜ਼ਿਲ੍ਹਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਆ , ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਵਿੱਚ ਤਾਇਨਾਤ ਆਪਣੇ ਹੀ ਇੰਸਪੈਕਟਰ ਬਲਦੇਵ ਸਿੰਘ ਨੂੰ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ

ਪੁਲਿਸ ਮੁਤਾਬਕ ਇੰਸਪੈਕਟਰ ਦੇ ਕਬਜ਼ੇ ਵਿੱਚੋਂ 3 ਕਿਲੋ 350 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ 6 ਪਿਸਤੌਲ, 4 ਮੈਗਜ਼ੀਨ ਅਤੇ 17 ਜ਼ਿੰਦਾ ਕਾਰਤੂਸ ਵੀ ਪੁਲਿਸ ਨੇ ਕਬਜ਼ੇ ਵਿੱਚ ਲਏ ਹਨ।

ਕਾਰਵਾਈ ਦੌਰਾਨ ਪੁਲਿਸ ਨੇ ਇੱਕ ਔਡੀ-20 ਕਾਰ ਤੇ 6 ਮੋਬਾਈਲ ਫੋਨ ਵੀ ਬਰਾਮਦ ਕੀਤੇ ਨੇ, ਇਸ ਮਾਮਲੇ ਤੇ’ ਪੁਲਿਸ ਅਫਸਰਾਂ ਨੇ ਵੱਡੇ ਖੁਲਾਸੇ ਨੇ

ਪੁਲਿਸ ਮੁਤਾਬਕ 26 ਸਤੰਬਰ ਨੂੰ ਥਾਣਾ ਘੱਲ ਖੁਰਦ ਦੇ ਐੱਸਐੱਚਓ ਨੂੰ ਮੁਖ਼ਬਰ ਤੋਂ ਸੂਚਨਾ ਮਿਲੀ ਸੀ ਕਿ ਕਾਊਂਟਰ ਇੰਟੈਲੀਜੈਂਸ (ਫਰੀਦਕੋਟ ਯੂਨਿਟ) ਵਿੱਚ ਤਾਇਨਾਤ ਇੰਸਪੈਕਟਰ ਬਲਦੇਵ ਸਿੰਘ ਆਪਣੀ ਔਡੀ ਕਾਰ ਵਿੱਚ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਹਥਿਆਰ ਲੈ ਕੇ ਜਾ ਰਿਹਾ ਹੈ।

ਸੂਚਨਾ ਦੇ ਆਧਾਰ ’ਤੇ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਪੁਲਿਸ ਨੇ ਔਡੀ ਕਾਰ ਨੂੰ ਰੋਕ ਕੇ ਇੰਸਪੈਕਟਰ ਬਲਦੇਵ ਸਿੰਘ ਨੂੰ ਕਾਬੂ ਕਰ ਲਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।