ਗੁਲਾਬ ਸਿੱਧੂ ਫਾਇਰਿੰਗ ਮਾਮਲੇ ’ਚ ਸ਼ਗਨਪ੍ਰੀਤ ਸਿੰਘ ਦੇ ਪਿਤਾ ਦਾ 3 ਦਿਨ ਦਾ ਮਿਲਿਆ ਪੁਲਿਸ ਰਿਮਾਂਡ

ਬਰਨਾਲਾ: ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਪਿੰਡ ਫਰਵਾਹੀ ਸਥਿਤ ਘਰ ਦੇ ਬਾਹਰ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਪੁਲਿਸ ਜਾਂਚ ਅੱਗੇ ਵਧ ਰਹੀ ਹੈ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੌਦਾਗਰ ਸਿੰਘ, ਜੋ ਕਿ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਪਿਤਾ ਹਨ, ਨੂੰ ਅੱਜ ਬਰਨਾਲਾ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਜਾਣਕਾਰੀ ਮੁਤਾਬਕ ਬਰਨਾਲਾ ਪੁਲਿਸ ਵੱਲੋਂ ਅਦਾਲਤ ਤੋਂ ਸੌਦਾਗਰ ਸਿੰਘ ਦਾ 5 ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਗਿਆ ਸੀ। ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ।

ਫਿਲਹਾਲ ਪੁਲਿਸ ਨੇ ਜਾਂਚ ਦਾ ਹਵਾਲਾ ਦਿੰਦਿਆਂ ਮਾਮਲੇ ਸਬੰਧੀ ਕੋਈ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਪੁਲਿਸ ਵੱਲੋਂ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਨੂੰ ਉਮੀਦ ਹੈ ਕਿ ਰਿਮਾਂਡ ਦੌਰਾਨ ਪੁੱਛਗਿੱਛ ਰਾਹੀਂ ਇਸ ਮਾਮਲੇ ਨਾਲ ਜੁੜੇ ਹੋਰ ਅਹਿਮ ਤੱਥ ਸਾਹਮਣੇ ਆ ਸਕਦੇ ਹਨ