ਸ਼ਾਟਪੁੱਟ ਖਿਡਾਰੀ ਤਜਿੰਦਰਪਾਲ ਸਿੰਘ ਤੂਰ ਨੇ ਏਸ਼ੀਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗ਼ਮਾ ਜਿੱਤ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਤਜਿੰਦਰਪਾਲ ਸਿੰਘ ਤੂਰ ਦੀ ਇਸ ਇਤਿਹਾਸਕ ਉਪਲਬਧੀ ’ਤੇ ਖੁਸ਼ੀ ਜ਼ਾਹਰ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ। CM ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਲਿਖਿਆ ਕਿ ਲਗਾਤਾਰ ਤਿੰਨ ਏਸ਼ੀਆਈ ਖੇਡਾਂ ਵਿੱਚ 2 ਗੋਲਡ ਅਤੇ 1 ਸਿਲਵਰ ਮੈਡਲ ਜਿੱਤਣਾ ਪੰਜਾਬ ਲਈ ਮਾਣ ਵਾਲੀ ਗੱਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਤਜਿੰਦਰਪਾਲ ਸਿੰਘ ਤੂਰ ਦੀ ਇਹ ਪ੍ਰਾਪਤੀ ਨੌਜਵਾਨ ਖਿਡਾਰੀਆਂ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਨੇ ਖਿਡਾਰੀ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਇਸੇ ਤਰ੍ਹਾਂ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਦੇ ਰਹਿਣ।
ਤਜਿੰਦਰਪਾਲ ਸਿੰਘ ਤੂਰ ਦੀ ਇਸ ਉਪਲਬਧੀ ਨਾਲ ਪੰਜਾਬ ਦੇ ਖੇਡ ਪ੍ਰੇਮੀਆਂ ਵਿੱਚ ਖੁਸ਼ੀ ਦੀ ਲਹਿਰ ਹੈ
