ਲਵਲੀ ਬਾਹਰ ਬੇਕਾਬੂ ਹੋਇਆ ਪ੍ਰਦਰਸ਼ਨ, ਵਿਦਿਆਰਥੀਆਂ ਨੇ SHO ਦੀ ਗੱਡੀ ਨੂੰ ਲਾਈ ਅੱਗ

ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਬਾਹਰ ਵਿਦਿਆਰਥੀਆਂ ਦਾ ਪ੍ਰਦਰਸ਼ਨ ਤਣਾਅਪੂਰਨ ਹੋ ਗਿਆ। ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਝੜਪ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ

ਮਿਲੀ ਜਾਣਕਾਰੀ ਮੁਤਾਬਕ, ਸਥਿਤੀ ਨੂੰ ਕਾਬੂ ਕਰਨ ਲਈ ਤੇ ਹਾਈਵੇ ਜਾਮ ਨੂੰ ਖੁਲਵਾਉਣ ਲਈ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਇਸ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਕੁਝ ਵਿਦਿਆਰਥੀਆਂ ਵੱਲੋਂ ਪੁਲਿਸ ’ਤੇ ਰੋੜੇ ਸੁੱਟੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਜਿਸ ਚ’ ਪੁਲਿਸ ਵਾਲੇ ਵੀ ਜਖਮੀ ਹੋ ਗਏ ਨੇ ਤੇ ਅੱਗ ਲਾਉਣ ਵਾਲੇ ਨੌਜਵਾਨ ਨੂੰ ਗਿਰਫ਼ਤਾਰ ਕਰ ਲਿਆ ਆ

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਪੁਲਿਸ ਦੀਆਂ 3 ਵਾਹਨਾਂ ਨੂੰ ਅੱਗ ਲਗਾਏ ਜਾਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ LPU ਦੇ ਬਾਹਰ ਮਾਹੌਲ ਤਣਾਅਪੂਰਨ ਬਣ ਗਿਆ।

ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ LPU ਨਾਲ ਜੁੜੇ ਇੱਕ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਵਿਦਿਆਰਥੀਆਂ ਦੀਆਂ ਮੰਗਾਂ ’ਤੇ ਪੁਲਿਸ ਵੱਲੋਂ FIR ਦਰਜ ਕੀਤੇ ਜਾਣ ਦੀ ਗੱਲ ਵੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕਹੀ ਗਈ ਹੈ।

ਯੂਨੀਵਰਸਿਟੀ ਦੇ ਵਾਈਸ ਚਾਂਸਲਰ ਜਸਪਾਲ ਸੰਧੂ ਨੇ ਪਹਿਲਾਂ ਕਿਹਾ ਸੀ ਕਿ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਅਤੇ ਪੁਲਿਸ ਜਾਂਚ ਵਿੱਚ ਯੂਨੀਵਰਸਿਟੀ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਨਾਲ ਜੁੜੇ ਵੀਡੀਓਜ਼ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾ ਸਕਦੀ ਹੈ।