ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਸੂਬਾ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਦਲਣ ਦੀਆਂ ਚਰਚਾਵਾਂ ਦਰਮਿਆਨ ਵਿਜੈ ਇੰਦਰ ਸਿੰਗਲਾ ਦਾ ਨਾਮ ਵੀ ਪ੍ਰਮੁੱਖ ਦਾਅਵੇਦਾਰਾਂ ਵਿੱਚ ਸਾਹਮਣੇ ਆ ਰਿਹਾ ਹੈ। ਹਾਲਾਂਕਿ, ਅਜੇ ਤੱਕ ਕਾਂਗਰਸ ਹਾਈਕਮਾਨ ਵੱਲੋਂ ਨਵੇਂ ਪ੍ਰਧਾਨ ਦੇ ਨਾਮ ਦਾ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ
ਰਿਪੋਰਟਾਂ ਮੁਤਾਬਕ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਸੂਬੇ ਦੇ ਪਾਰਟੀ ਆਗੂਆਂ ਨਾਲ ਕੀਤੀਆਂ ਗਈਆਂ ਮੀਟਿੰਗਾਂ ਅਤੇ ਵਿਚਾਰ-ਵਟਾਂਦਰੇ ਤੋਂ ਬਾਅਦ ਹਾਈਕਮਾਨ ਕੋਲ ਸੰਗਠਨ ਬਾਰੇ ਰਿਪੋਰਟ ਪਹੁੰਚੀ ਹੈ। ਇਸ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਲੀਡਰਸ਼ਿਪ ਬਦਲਾਅ ਦੀਆਂ ਚਰਚਾਵਾਂ ਨੇ ਜ਼ੋਰ ਫੜਿਆ ਹੈ
ਸਿੰਗਲਾ ਸਮੇਤ ਕਈ ਨਾਮ ਚਰਚਾ ਵਿੱਚ
ਨਵੇਂ ਪੰਜਾਬ ਕਾਂਗਰਸ ਪ੍ਰਧਾਨ ਲਈ ਵਿਜੈ ਇੰਦਰ ਸਿੰਗਲਾ, ਪ੍ਰਗਟ ਸਿੰਘ, ਸੁਖਬਿੰਦਰ ਸਿੰਘ ਸਰਕਾਰੀਆ ਅਤੇ ਗੁਰਜੀਤ ਸਿੰਘ ਔਜਲਾ ਸਮੇਤ ਕਈ ਆਗੂਆਂ ਦੇ ਨਾਮ ਚਰਚਾ ਵਿੱਚ ਦੱਸੇ ਜਾ ਰਹੇ ਹਨ, ਪਰ ਸਭ ਤੋਂ ਅੱਗੇ ਵਿਜੈ ਇੰਦਰ ਸਿੰਗਲਾ ਦਾ ਚੱਲ ਰਿਹਾ
ਰਿਪੋਰਟਾਂ ਵਿੱਚ ਆਉਣ ਵਾਲੇ 1-2 ਦਿਨਾਂ ਵਿੱਚ ਫੈਸਲਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਪਰ ਅੰਤਿਮ ਨਾਮ ਦਾ ਐਲਾਨ ਹੋਣਾ ਅਜੇ ਬਾਕੀ ਹੈ
