ਹੁਸ਼ਿਆਰਪੁਰ: ਅੱਜ ਸਵੇਰੇ ਹੁਸ਼ਿਆਰਪੁਰ-ਦਸੂਹਾ ਮਾਰਗ ‘ਤੇ ਪਿੰਡ ਮੁਰਾਦਪੁਰ ਨੇੜੇ ਇੱਕ ਵੱਡਾ ਹਾਦਸਾ ਟਲ ਗਿਆ, ਜਿੱਥੇ ਕਰੀਬ 30 ਬੱਚਿਆਂ ਨਾਲ ਭਰੀ ਸਕੂਲ ਦੀ ਇੱਕ ਬੱਸ ਅਚਾਨਕ ਸਾਹਮਣੇ ਆਈ ਸਕੂਟਰੀ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਪਲਟ ਗਈ।
ਬੱਸ ਵਿੱਚ ਕੁੱਲ 30 ਬੱਚੇ ਸਵਾਰ ਸਨ। ਖੁਸ਼ਕਿਸਮਤੀ ਨਾਲ ਕੋਈ ਵੱਡਾ ਜਾਨੀ ਨੁਕਸਾਨ ਨਹੀਂ ਹੋਇਆ, ਹਾਲਾਂਕਿ 2 ਤੋਂ 3 ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਹਫੜਾ-ਦਫੜੀ ਮੱਚ ਗਈ ਅਤੇ ਆਸ-ਪਾਸ ਦੇ ਲੋਕਾਂ ਨੇ ਤੁਰੰਤ ਬੱਚਿਆਂ ਨੂੰ ਬਾਹਰ ਕੱਢਣ ਵਿੱਚ ਮਦਦ ਕੀਤੀ।
