ਗੋਇੰਦਵਾਲ ਸਾਹਿਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੇ ਦੌਰੇ ’ਤੇ ਹਨ। ਇਸ ਦੌਰਾਨ ਉਹ ਪੰਜਾਬ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਮਹਿਲਾਵਾਂ ਲਈ ਸਤਿਕਾਰ ਰਾਸ਼ੀ ਦੀ ਦੂਜੀ ਕਿਸ਼ਤ ਜਾਰੀ ਕਰਨਗੇ।
ਸਰਕਾਰ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ, ਦੂਜੀ ਕਿਸ਼ਤ ਤਹਿਤ 36 ਲੱਖ 87 ਹਜ਼ਾਰ 677 ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਕੁੱਲ 1,262 ਕਰੋੜ 54 ਲੱਖ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾਵੇਗੀ।
ਹੁਣ ਤੱਕ ਕਰੀਬ 74 ਲੱਖ ਮਹਿਲਾਵਾਂ ਨੂੰ ਮਿਲੀ ਰਾਸ਼ੀ
ਪੰਜਾਬ ਸਰਕਾਰ ਮੁਤਾਬਕ, ਯੋਜਨਾ ਤਹਿਤ ਹੁਣ ਤੱਕ 73 ਲੱਖ 99 ਹਜ਼ਾਰ ਮਹਿਲਾਵਾਂ ਦੇ ਖਾਤਿਆਂ ਵਿੱਚ ਕੁੱਲ 2,562 ਕਰੋੜ 33 ਲੱਖ ਰੁਪਏ ਦੀ ਸਤਿਕਾਰ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।
ਸਰਕਾਰ ਵੱਲੋਂ ਜਾਰੀ ਵੇਰਵਿਆਂ ਅਨੁਸਾਰ, ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 3,000 ਰੁਪਏ, ਜਦਕਿ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 4,500 ਰੁਪਏ ਦੀ ਸਤਿਕਾਰ ਰਾਸ਼ੀ ਟਰਾਂਸਫਰ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਦੇ ਗੋਇੰਦਵਾਲ ਸਾਹਿਬ ਦੌਰੇ ਦੌਰਾਨ ਇਸ ਯੋਜਨਾ ਦੀ ਦੂਜੀ ਕਿਸ਼ਤ ਜਾਰੀ ਹੋਣ ਨਾਲ ਹਜ਼ਾਰਾਂ ਮਹਿਲਾਵਾਂ ਨੂੰ ਸਿੱਧਾ ਵਿੱਤੀ ਲਾਭ ਮਿਲੇਗਾ।
