ਨਵੀ ਦਿੱਲੀ : ਸਕਾਟਲੈਂਡ ਦੇ ਸਿੱਖ ਕਾਰਕੁਨ ਜਗਤਾਰ ਸਿੰਘ ਜੌਹਲ (ਜੱਗੀ ਜੌਹਲ) ਨੂੰ ਭਾਰਤ ਵਿੱਚ ਕਰੀਬ 9 ਸਾਲ ਹਿਰਾਸਤ ਵਿੱਚ ਰਹਿਣ ਤੋਂ ਬਾਅਦ ਵੀਰਵਾਰ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਦਿੱਲੀ ਹਾਈ ਕੋਰਟ ਵੱਲੋਂ 18 ਸਤੰਬਰ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਵੀ ਉਨ੍ਹਾਂ ਦੀ ਰਿਹਾਈ ਵਿੱਚ ਦੇਰੀ ਹੋ ਰਹੀ ਸੀ
ਜਗਤਾਰ ਸਿੰਘ ਜੌਹਲ, ਜੋ ਸਕਾਟਲੈਂਡ ਦੇ ਡੰਬਰਟਨ ਨਾਲ ਸਬੰਧਤ ਹਨ, ਨੂੰ ਨਵੰਬਰ 2017 ਵਿੱਚ ਪੰਜਾਬ ਵਿੱਚ ਆਪਣੇ ਵਿਆਹ ਲਈ ਆਉਣ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਸੀ। ਭਾਰਤੀ ਜਾਂਚ ਏਜੰਸੀਆਂ ਨੇ ਉਨ੍ਹਾਂ ’ਤੇ ਪੰਜਾਬ ਵਿੱਚ ਹੋਈਆਂ ਕੁਝ ਨਿਸ਼ਾਨਾਬੱਧ ਹੱਤਿਆਵਾਂ ਅਤੇ ਦਹਿਸ਼ਤਗਰਦੀ ਨਾਲ ਜੁੜੇ ਦੋਸ਼ ਲਗਾਏ ਸਨ, ਜਿਨ੍ਹਾਂ ਤੋਂ ਜੌਹਲ ਇਨਕਾਰ ਕਰਦੇ ਰਹੇ ਹਨ
ਦਿੱਲੀ ਹਾਈ ਕੋਰਟ ਨੇ ਦਿੱਤੀ ਸੀ ਜ਼ਮਾਨਤ
18 ਸਤੰਬਰ ਨੂੰ ਦਿੱਲੀ ਹਾਈ ਕੋਰਟ ਨੇ ਜੌਹਲ ਨੂੰ ਸੱਤ NIA ਮਾਮਲਿਆਂ ਵਿੱਚ ਜ਼ਮਾਨਤ ਦਿੱਤੀ ਸੀ। ਅਦਾਲਤ ਨੇ ਲੰਬੀ ਹਿਰਾਸਤ ਅਤੇ ਮੁਕੱਦਮੇ ਦੀ ਹੌਲੀ ਰਫ਼ਤਾਰ ਨੂੰ ਧਿਆਨ ਵਿੱਚ ਰੱਖਦਿਆਂ ਜ਼ਮਾਨਤ ਮਨਜ਼ੂਰ ਕੀਤੀ। ਅਦਾਲਤੀ ਹੁਕਮ ਮੁਤਾਬਕ ਉਨ੍ਹਾਂ ਨੂੰ ਪਾਸਪੋਰਟ ਜਮ੍ਹਾਂ ਕਰਵਾਉਣ, ਜਾਂਚ ਅਧਿਕਾਰੀ ਕੋਲ ਨਿਯਮਿਤ ਹਾਜ਼ਰੀ ਲਗਾਉਣ ਅਤੇ ਮੁਕੱਦਮੇ ਨੂੰ ਪ੍ਰਭਾਵਿਤ ਨਾ ਕਰਨ ਸਮੇਤ ਕਈ ਸ਼ਰਤਾਂ ਦੀ ਪਾਲਣਾ ਕਰਨੀ ਹੋਵੇਗੀ
ਅੱਜ ਤਿਹਾੜ ਜੇਲ੍ਹ ਤੋਂ ਆਏ ਬਾਹਰ
ਰਿਪੋਰਟਾਂ ਮੁਤਾਬਕ ਜ਼ਮਾਨਤ ਮਿਲਣ ਦੇ ਬਾਵਜੂਦ ਰਿਹਾਈ ਦੀ ਕਾਰਵਾਈ ਵਿੱਚ ਦੇਰੀ ਹੋਈ। ਇਸ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਵੱਲੋਂ ਅਦਾਲਤ ਦਾ ਰੁਖ ਕੀਤਾ ਗਿਆ, ਜਿਸ ਤੋਂ ਬਾਅਦ 1 ਅਕਤੂਬਰ ਨੂੰ ਜੌਹਲ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ। ਉਨ੍ਹਾਂ ਦੇ ਭਰਾ ਵੱਲੋਂ ਸਾਂਝੀ ਕੀਤੀ ਵੀਡੀਓ ਵਿੱਚ ਜੌਹਲ ਨੂੰ ਜੇਲ੍ਹ ਦੇ ਗੇਟ ਤੋਂ ਬਾਹਰ ਨਿਕਲਦੇ ਦੇਖਿਆ ਜਾ ਸਕਦਾ
