ਨਵੀਂ ਦਿੱਲੀ: ਦੇਸ਼ ਭਰ ਵਿੱਚ ਅੱਜ 2 ਅਕਤੂਬਰ ਨੂੰ ਗਾਂਧੀ ਜਯੰਤੀ ਮਨਾਈ ਜਾ ਰਹੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਸਥਿਤ ਰਾਜਘਾਟ ਪਹੁੰਚ ਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਦੀ ਸਮਾਧੀ ‘ਤੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਯਾਦ ਕੀਤਾ।
ਗਾਂਧੀ ਜਯੰਤੀ ਮਹਾਤਮਾ ਗਾਂਧੀ ਦੀ 157ਵੀਂ ਜਨਮ ਵਰ੍ਹੇਗੰਢ ਵਜੋਂ ਮਨਾਈ ਜਾ ਰਹੀ ਹੈ। ਇਸ ਮੌਕੇ ਰਾਜਘਾਟ ਵਿਖੇ ਸਰਵ ਧਰਮ ਪ੍ਰਾਰਥਨਾ ਸਭਾ ਵੀ ਕਰਵਾਈ ਗਈ, ਜਿਸ ਵਿੱਚ ਪ੍ਰਧਾਨ ਮੰਤਰੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਿੱਸਾ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਮਹਾਤਮਾ ਗਾਂਧੀ ਦੇ ਜੀਵਨ ਅਤੇ ਵਿਚਾਰਾਂ ਨੂੰ ਯਾਦ ਕਰਦਿਆਂ ਕਿਹਾ ਕਿ ਬਾਪੂ ਦੇ ਸੱਚ, ਅਹਿੰਸਾ, ਦਇਆ ਅਤੇ ਸੇਵਾ ਦੇ ਸੰਦੇਸ਼ ਅੱਜ ਵੀ ਮਨੁੱਖਤਾ ਲਈ ਮਾਰਗਦਰਸ਼ਨ ਦਾ ਕੰਮ ਕਰਦੇ ਹਨ।
2 ਅਕਤੂਬਰ ਨੂੰ ਭਾਰਤ ਵਿੱਚ ਗਾਂਧੀ ਜਯੰਤੀ ਵਜੋਂ ਮਨਾਇਆ ਜਾਂਦਾ ਹੈ, ਜਦਕਿ ਸੰਯੁਕਤ ਰਾਸ਼ਟਰ ਵੱਲੋਂ ਇਸ ਦਿਨ ਨੂੰ ਅੰਤਰਰਾਸ਼ਟਰੀ ਅਹਿੰਸਾ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ
