ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਕਮਾਨ ਪਰਗਟ ਸਿੰਘ ਨੂੰ ਸੌਂਪੇ ਜਾਣ ਤੋਂ ਬਾਅਦ ਉਨ੍ਹਾਂ ਦੇ ਘਰ ਵਿੱਚ ਜਸ਼ਨ ਦਾ ਮਾਹੌਲ ਦੇਖਣ ਨੂੰ ਮਿਲਿਆ। ਨਵੀਂ ਜ਼ਿੰਮੇਵਾਰੀ ਮਿਲਣ ਦੀ ਖੁਸ਼ੀ ਵਿੱਚ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਨੇ ਇਕੱਠੇ ਹੋ ਕੇ ਖੁਸ਼ੀ ਮਨਾਈ।
ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਦੀ ਖ਼ਬਰ ਮਿਲਦਿਆਂ ਹੀ ਉਨ੍ਹਾਂ ਦੇ ਘਰ ਦੇ ਬਾਹਰ ਵਰਕਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਦੌਰਾਨ ਸਮਰਥਕਾਂ ਵੱਲੋਂ ਪਟਾਕੇ ਚਲਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।
ਵਰਕਰਾਂ ਨੇ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਹੱਕ ਵਿੱਚ ਨਾਅਰੇ ਵੀ ਲਗਾਏ। ਘਰ ਦੇ ਬਾਹਰ ਖੁਸ਼ੀ ਅਤੇ ਜਸ਼ਨ ਦਾ ਮਾਹੌਲ ਬਣਿਆ ਰਿਹਾ।
