ਪੰਜਾਬ ਪ੍ਰਧਾਨ ਬਣਨ ਮਗਰੋਂ ਪਰਗਟ ਸਿੰਘ ਦਾ ਵੱਡਾ ਬਿਆਨ, ਦੇਖੋ ਵੀਡੀਓ

ਨਵੀਂ ਦਿੱਲੀ : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਆਪਣਾ ਪਹਿਲਾ ਵੱਡਾ ਸੰਦੇਸ਼ ਸਾਂਝਾ ਕੀਤਾ ਹੈ। ਉਨ੍ਹਾਂ ਨੇ ਪੰਜਾਬੀਆਂ ਨੂੰ ਇਕਜੁੱਟ ਹੋ ਕੇ ਸੂਬੇ ਦੇ ਹੱਕਾਂ ਅਤੇ ਹਿੱਤਾਂ ਲਈ ਅੱਗੇ ਵਧਣ ਦੀ ਅਪੀਲ ਕੀਤੀ।

ਪਰਗਟ ਸਿੰਘ ਨੇ ਆਪਣੇ ਸੰਦੇਸ਼ ਦੀ ਸ਼ੁਰੂਆਤ “ਪੰਜਾਬ ਵਸਦਾ ਗੁਰਾਂ ਦੇ ਨਾਮ” ਨਾਲ ਕਰਦਿਆਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਨਫ਼ਰਤ ਅਤੇ ਅੱਗ ਲਗਾਉਣ ਵਾਲੀਆਂ ਤਾਕਤਾਂ ਤੋਂ ਸੂਬੇ ਨੂੰ ਬਚਾਉਣ ਲਈ ਇਕੱਠੇ ਹੋਇਆ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਅਸਾਸਿਆਂ ’ਤੇ ਕਬਜ਼ਾ ਕਰੀ ਬੈਠੀਆਂ ਤਾਕਤਾਂ ਤੋਂ ਸੂਬੇ ਨੂੰ ਬਚਾਉਣ ਲਈ ਪੰਜਾਬੀਆਂ ਨੂੰ ਆਪਣੀ ਏਕਤਾ ਮਜ਼ਬੂਤ ਕਰਨੀ ਚਾਹੀਦੀ ਹੈ। ਪਰਗਟ ਸਿੰਘ ਨੇ ਸਰਬਸਾਂਝੀਵਾਲਤਾ, ਭਾਈਚਾਰਕ ਏਕਤਾ ਅਤੇ ਵਿਚਾਰਧਾਰਕ ਲੜਾਈ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ।

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਸਾਰਿਆਂ ਨੂੰ ਮਿਲ ਕੇ ਅੱਗੇ ਵਧਣਾ ਹੋਵੇਗਾ। ਉਨ੍ਹਾਂ ਦੇ ਇਸ ਸੰਦੇਸ਼ ਨੂੰ ਪੰਜਾਬ ਕਾਂਗਰਸ ਦੀ ਨਵੀਂ ਅਗਵਾਈ ਹੇਠ ਸੂਬੇ ਦੀ ਸਿਆਸਤ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ।