ਏਸ਼ੀਆਈ ਖੇਡਾਂ ‘ਚ ਭਾਰਤੀ ਕ੍ਰਿਕਟ ਟੀਮ ਦੀ ਗੋਲਡਨ ਜਿੱਤ, ਅਰਸ਼ਦੀਪ ਤੇ ਅਭਿਸ਼ੇਕ ਨੂੰ ਮਿਲੇਗਾ 1-1 ਕਰੋੜ

ਚੰਡੀਗੜ੍ਹ: ਏਸ਼ੀਆਈ ਖੇਡਾਂ ਵਿੱਚ ਭਾਰਤੀ ਪੁਰਸ਼ ਕ੍ਰਿਕਟ ਟੀਮ ਵੱਲੋਂ ਸੋਨੇ ਦਾ ਤਮਗਾ ਜਿੱਤਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਪੂਰੇ ਦੇਸ਼ ਦਾ ਮਾਣ ਵਧਿਆ ਹੈ ਅਤੇ ਏਸ਼ੀਆਈ ਖੇਡਾਂ ਵਿੱਚ ਇੱਕ ਵਾਰ ਫਿਰ ਭਾਰਤ ਦਾ ਤਿਰੰਗਾ ਮਾਣ ਨਾਲ ਲਹਿਰਾਇਆ ਹੈ।

ਮੁੱਖ ਮੰਤਰੀ ਨੇ ਖਾਸ ਤੌਰ ‘ਤੇ ਪੰਜਾਬ ਨਾਲ ਸਬੰਧਤ ਖਿਡਾਰੀਆਂ ਅਰਸ਼ਦੀਪ ਸਿੰਘ ਅਤੇ ਅਭਿਸ਼ੇਕ ਸ਼ਰਮਾ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਦੋਵਾਂ ਖਿਡਾਰੀਆਂ ਨੂੰ ਪੰਜਾਬ ਸਰਕਾਰ ਦੀ ਮੌਜੂਦਾ ਖੇਡ ਨੀਤੀ ਤਹਿਤ 1-1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਇਹ ਖਿਡਾਰੀ ਆਪਣੀ ਖੇਡ ਰਾਹੀਂ ਸੂਬੇ ਦਾ ਨਾਮ ਦੇਸ਼-ਵਿਦੇਸ਼ ਵਿੱਚ ਰੌਸ਼ਨ ਕਰ ਰਹੇ ਹਨ। ਉਨ੍ਹਾਂ ਨੇ ਭਾਰਤੀ ਟੀਮ ਨੂੰ ਸੋਨੇ ਦਾ ਤਮਗਾ ਜਿੱਤਣ ਲਈ ਮੁਬਾਰਕਬਾਦ ਦਿੰਦਿਆਂ ਖਿਡਾਰੀਆਂ ਦੀ ਮਿਹਨਤ ਅਤੇ ਜਜ਼ਬੇ ਦੀ ਸ਼ਲਾਘਾ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਖਿਡਾਰੀ ਸੂਬੇ ਦਾ ਮਾਣ ਹਨ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੌਜਵਾਨਾਂ ਨੂੰ ਖੇਡਾਂ ਵੱਲ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ