ਫ਼ਤਹਿਗੜ੍ਹ ਚੂੜੀਆਂ ‘ਚ CM ਮਾਨ ਦਾ ਵੱਡਾ ਦਾਅਵਾ, ਕਿਹਾ—‘2027 ’ਚ ਵੀ ਪੰਜਾਬ ਵਿਕਾਸ ਦੀ ਹੀ ਚੋਣ ਕਰੇਗਾ

ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਘਣੀਏ ਕੇ ਬਾਂਗਰ ਵਿਖੇ ਹੋਈ ਵਿਸ਼ਾਲ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਝੇ ਦੇ ਲੋਕਾਂ ਦੇ ਇਕੱਠ ਅਤੇ ਉਤਸ਼ਾਹ ਦਾ ਜ਼ਿਕਰ ਕਰਦਿਆਂ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਕੰਮਾਂ ਨੂੰ ਲੈ ਕੇ ਕਈ ਦਾਅਵੇ ਕੀਤੇ ਹਨ।

CM ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਸਾਂਝੀ ਕੀਤੀ ਪੋਸਟ ਵਿੱਚ ਕਿਹਾ ਕਿ ਰਵਾਇਤੀ ਪਾਰਟੀਆਂ ਨੇ “ਮੈਂ ਤੇ ਮੇਰਾ ਪਰਿਵਾਰ” ਦੀ ਰਾਜਨੀਤੀ ਕਰਦਿਆਂ ਪੰਜਾਬ ਨੂੰ ਲੁੱਟਿਆ, ਜਦਕਿ ਉਨ੍ਹਾਂ ਦੀ ਸਰਕਾਰ ਇਮਾਨਦਾਰੀ ਨਾਲ ਲੋਕਾਂ ਲਈ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ, 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਖੇਤਾਂ ਤੱਕ ਨਹਿਰੀ ਪਾਣੀ ਅਤੇ ਮਾਵਾਂ-ਭੈਣਾਂ ਦੇ ਖਾਤਿਆਂ ਵਿੱਚ ਸਿੱਧੀ ਵਿੱਤੀ ਸਹਾਇਤਾ ਪਹੁੰਚਾਈ ਗਈ ਹੈ।

ਮੁੱਖ ਮੰਤਰੀ ਨੇ ਅੱਗੇ ਦਾਅਵਾ ਕੀਤਾ ਕਿ ਸਰਕਾਰ ਦੀਆਂ ਨੀਤੀਆਂ ਦੇ ਚਲਦਿਆਂ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਪੂਰੇ ਦੇਸ਼ ਵਿੱਚ ਪਹਿਲੇ ਨੰਬਰ ‘ਤੇ ਆਇਆ ਹੈ।

ਰੈਲੀ ਦੌਰਾਨ ਹੋਏ ਜਨਤਕ ਸਰਵੇਖਣ ਦਾ ਹਵਾਲਾ ਦਿੰਦਿਆਂ CM ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਖੜ੍ਹੇ ਹੋ ਕੇ ਦਿੱਤੇ ਸਮਰਥਨ ਨੇ ਉਨ੍ਹਾਂ ਦੇ ਸਰਕਾਰ ਪ੍ਰਤੀ ਭਰੋਸੇ ਨੂੰ ਦਰਸਾਇਆ ਹੈ। ਉਨ੍ਹਾਂ ਕਿਹਾ ਕਿ 2027 ਵਿੱਚ ਵੀ ਪੰਜਾਬ ਦੇ ਲੋਕ ਵਿਕਾਸ ਦੇ ਮੁੱਦੇ ਨੂੰ ਤਰਜੀਹ ਦੇਣਗੇ