ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਭਾਵੁਕ ਸੰਦੇਸ਼ ਸਾਂਝਾ ਕਰਦਿਆਂ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਕ ਬਜ਼ੁਰਗ ਮਾਤਾ ਨੂੰ ਮਿਲ ਕੇ ਉਨ੍ਹਾਂ ਦੀ ਰੂਹ ਨੂੰ ਸੱਚਾ ਸਕੂਨ ਮਿਲਿਆ ਅਤੇ ਮਾਤਾ ਦੀ ਮੁਸਕਾਨ ਹਮੇਸ਼ਾ ਬਰਕਰਾਰ ਰਹਿਣ ਦੀ ਕਾਮਨਾ ਕੀਤੀ
CM ਮਾਨ ਨੇ ਆਪਣੇ ਸੰਦੇਸ਼ ਵਿੱਚ ਲਿਖਿਆ, “ਬੇਬੇ, ਤੈਨੂੰ ਮਿਲ ਕੇ ਰੂਹ ਨੂੰ ਸੱਚਾ ਸਕੂਨ ਮਿਲ ਗਿਆ… ਵਾਹਿਗੁਰੂ ਤੇਰੀ ਇਸ ਮੁਸਕਾਨ ਨੂੰ ਇਸੇ ਤਰ੍ਹਾਂ ਬਰਕਰਾਰ ਰੱਖੇ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਸੇਵਾ ਲਈ ਉਹ ਹਮੇਸ਼ਾ ਡਟੇ ਰਹਿਣਗੇ। ਮੁੱਖ ਮੰਤਰੀ ਨੇ ਪੰਜਾਬ ਦੀਆਂ ਸਾਰੀਆਂ ਮਾਵਾਂ ਅਤੇ ਭੈਣਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਸਤਿਕਾਰ ਯੋਜਨਾ ਨੂੰ ਵੱਡੇ ਪੱਧਰ ‘ਤੇ ਸਫ਼ਲ ਬਣਾਇਆ ਗਿਆ ਹੈ
‘ਪੰਜਾਬ ਦੀ ਸੇਵਾ ਲਈ ਹਮੇਸ਼ਾ ਡਟਿਆ ਰਹੇਗਾ ਇਹ ਪੁੱਤ’
CM ਮਾਨ ਨੇ ਆਪਣੇ ਸੰਦੇਸ਼ ਰਾਹੀਂ ਬਜ਼ੁਰਗਾਂ ਪ੍ਰਤੀ ਸਤਿਕਾਰ ਅਤੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਗੱਲ ਉਜਾਗਰ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਪਿਆਰ ਅਤੇ ਅਸ਼ੀਰਵਾਦ ਉਨ੍ਹਾਂ ਲਈ ਵੱਡੀ ਤਾਕਤ ਹੈ।
ਮੁੱਖ ਮੰਤਰੀ ਦਾ ਇਹ ਭਾਵੁਕ ਸੰਦੇਸ਼ ਸੋਸ਼ਲ ਮੀਡੀਆ ‘ਤੇ ਵੀ ਚਰਚਾ ਵਿੱਚ ਹੈ


