ਨਵੀ ਦਿੱਲੀ : ਕਾਂਗਰਸ ਦੇ ਸੀਨੀਅਰ ਆਗੂ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਲਗਾਤਾਰ ਤੀਜੀ ਵਾਰ ਸੰਸਦੀ ਸਥਾਈ ਕਮੇਟੀ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਚੰਨੀ ਨੂੰ ਖੇਤੀਬਾੜੀ, ਪਸ਼ੂ ਪਾਲਣ, ਫੂਡ ਪ੍ਰੋਸੈਸਿੰਗ, ਡੇਅਰੀ ਅਤੇ ਮੱਛੀ ਪਾਲਣ ਨਾਲ ਸਬੰਧਤ ਸੰਸਦੀ ਸਥਾਈ ਕਮੇਟੀ ਦਾ ਚੇਅਰਪਰਸਨ ਬਣਾਇਆ ਗਿਆ ਹੈ।
ਚੰਨੀ ਨੇ ਇਸ ਜ਼ਿੰਮੇਵਾਰੀ ਲਈ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਵੱਲੋਂ ਲਗਾਤਾਰ ਤੀਜੀ ਵਾਰ ਉਨ੍ਹਾਂ ’ਤੇ ਭਰੋਸਾ ਜਤਾਉਣਾ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ।
ਚੰਨੀ ਨੇ ਕਿਹਾ ਕਿ ਉਹ ਕਿਸਾਨਾਂ ਦੀ ਸੇਵਾ ਅਤੇ ਪੇਂਡੂ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਲਈ ਪੂਰੀ ਇਮਾਨਦਾਰੀ, ਲਗਨ ਅਤੇ ਸਮਰਪਣ ਨਾਲ ਕੰਮ ਕਰਨ ਲਈ ਵਚਨਬੱਧ ਹਨ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਅਤੇ ਇਸ ਨਾਲ ਜੁੜੇ ਖੇਤਰਾਂ ਨਾਲ ਸਬੰਧਤ ਮੁੱਦਿਆਂ ਨੂੰ ਸੰਸਦ ਦੀ ਸਥਾਈ ਕਮੇਟੀ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਉਹ ਆਪਣੀ ਜ਼ਿੰਮੇਵਾਰੀ ਨਿਭਾਉਣਗੇ।
ਚੰਨੀ ਨੇ ਆਪਣੇ ਫੇਸਬੁੱਕ ਸੰਦੇਸ਼ ਰਾਹੀਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਅਤੇ ਪੇਂਡੂ ਖੇਤਰਾਂ ਦੀ ਆਰਥਿਕ ਮਜ਼ਬੂਤੀ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿੱਚ ਰਹੇਗੀ
