ਗੌਰਵ ਯਾਦਵ ਬਣੇ ਪੰਜਾਬ ਦੇ ਰੈਗੂਲਰ ਡੀ.ਜੀ.ਪੀ., ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਸੂਬੇ ਦਾ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਸਰਕਾਰ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐੱਸ.ਸੀ.) ਵੱਲੋਂ ਪੰਜਾਬ ਸਰਕਾਰ ਨੂੰ ਡੀ.ਜੀ.ਪੀ. ਦੇ ਅਹੁਦੇ ਲਈ ਤਿੰਨ ਸੀਨੀਅਰ ਅਧਿਕਾਰੀਆਂ ਦੇ ਨਾਵਾਂ ਵਾਲਾ ਪੈਨਲ ਭੇਜਿਆ ਗਿਆ ਸੀ।

ਇਸ ਪੈਨਲ ’ਤੇ ਵਿਚਾਰ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੇ ਗੌਰਵ ਯਾਦਵ ਦੇ ਨਾਂ ’ਤੇ ਆਪਣੀ ਸਹਿਮਤੀ ਦੀ ਮੋਹਰ ਲਗਾ ਦਿੱਤੀ। ਇਸ ਨਿਯੁਕਤੀ ਨਾਲ ਸੂਬੇ ਦੀ ਪੁਲਿਸ ਦੀ ਅਗਵਾਈ ਨੂੰ ਲੈ ਕੇ ਚੱਲ ਰਹੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ।