27 ਅਕਤੂਬਰ ਤੋਂ 5 ਨਵੰਬਰ ਤੱਕ ਪੰਜਾਬ ਵਿੱਚ ਹੋਵੇਗਾ ਨੌਵੀਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਮੁਕਾਬਲਾ
ਅੰਮ੍ਰਿਤਸਰ: ਪੰਜਾਬ ਦੀ ਧਰਤੀ ’ਤੇ ਹੋਣ ਜਾ ਰਹੀ ਨੌਵੀਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਖੇਡ ਪ੍ਰੇਮੀਆਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਕੌਮਾਂਤਰੀ ਹਾਕੀ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਵੱਖ-ਵੱਖ ਦੇਸ਼ਾਂ ਦੀਆਂ ਟੀਮਾਂ ਪੰਜਾਬ ਪਹੁੰਚ ਰਹੀਆਂ ਹਨ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ।
ਇਸੇ ਲੜੀ ਤਹਿਤ ਮਲੇਸ਼ੀਆ ਦੀ ਹਾਕੀ ਟੀਮ ਦੇ ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ, ਅੰਮ੍ਰਿਤਸਰ ਵਿਖੇ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਪੰਜਾਬ ਵਿੱਚ ਹੋਣ ਵਾਲੇ ਇਸ ਵੱਡੇ ਖੇਡ ਸਮਾਗਮ ਲਈ ਟੀਮਾਂ ਦੀ ਆਮਦ ਨਾਲ ਹਾਕੀ ਪ੍ਰੇਮੀਆਂ ਵਿੱਚ ਖਾਸ ਉਤਸ਼ਾਹ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ 27 ਅਕਤੂਬਰ ਤੋਂ 5 ਨਵੰਬਰ 2026 ਤੱਕ ਪੰਜਾਬ ਦੀ ਧਰਤੀ ’ਤੇ ਨੌਵੀਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਖੇਡੀ ਜਾਵੇਗੀ। ਉਨ੍ਹਾਂ ਨੇ ਪੰਜਾਬ ਪਹੁੰਚ ਰਹੀਆਂ ਹਾਕੀ ਟੀਮਾਂ ਦੇ ਸਵਾਗਤ ਦਾ ਜ਼ਿਕਰ ਵੀ ਕੀਤਾ
