ਮਜੀਠੀਏ ਖ਼ਿਲਾਫ਼ ਅੱਜ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਕੋਰਟ ਚ’ ਦਾਖ਼ਲ

ਮੋਹਾਲੀ : ਪੰਜਾਬ ਦੀ ਸਿਆਸਤ ਵਿੱਚ ਨਸ਼ਿਆਂ ਨਾਲ ਜੁੜੇ ਮਾਮਲੇ ਨੂੰ ਲੈ ਕੇ ਮੁੜ ਹਲਚਲ ਤੇਜ਼ ਹੋ ਗਈ ਹੈ। ਕੇ ਅੱਜ ਵਿਜੀਲੈਂਸ ਵਲੋਂ ਮੋਹਾਲੀ ਕੋਰਟ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਅੱਜ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਆ। ਪਾਰਟੀ ਨੇ ਪੰਜਾਬ ਵਿਜੀਲੈਂਸ ਬਿਊਰੋ ਦੀ ਚਾਰਜਸ਼ੀਟ ਦਾ ਹਵਾਲਾ ਦਿੰਦਿਆਂ ਵਿੱਤੀ ਲੈਣ-ਦੇਣ ਅਤੇ ਕਥਿਤ ਨਸ਼ਾ ਤਸਕਰੀ ਸਬੰਧੀ ਗੰਭੀਰ ਦੋਸ਼ ਲਾਏ ਹਨ

ਇਸ ਮਾਮਲੇ ਚ’ ਦੋਸ਼ ਇਹ ਵੀ ਨੇ ਕੇ ਨਸ਼ਿਆਂ ਨਾਲ ਜੁੜੀ ਕਥਿਤ ਕਮਾਈ ਵਿੱਚੋਂ 736 ਕਰੋੜ ਰੁਪਏ ਮਜੀਠੀਆ ਦੀਆਂ ਕੰਪਨੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਏ ਗਏ ਸਨ। ਅੱਜ ਵਿਜੀਲੈਂਸ ਬਿਊਰੋ ਦੀ ਇਸ ਚਾਰਜਸ਼ੀਟ ਵਿੱਚ ਇਸ ਵਿੱਤੀ ਲੈਣ-ਦੇਣ ਦਾ ਜ਼ਿਕਰ ਕੀਤਾ ਗਿਆ ਆ

ਮਜੀਠੀਆ ਤੇ ਇਹ ਵੀ ਦੋਸ਼ ਲੱਗੇ ਨੇ ਕਿ ਮਜੀਠੀਆ ਦੇ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਸਬੰਧ ਸਨ। ਹਾਲਾਂਕਿ, ਇਨ੍ਹਾਂ ਦੋਸ਼ਾਂ ਨੂੰ ਜਾਂਚ ਅਤੇ ਅਦਾਲਤੀ ਕਾਰਵਾਈ ਦੇ ਸੰਦਰਭ ਵਿੱਚ ਹੀ ਦੇਖਿਆ ਜਾਣਾ ਚਾਹੀਦਾ ਹੈ। ਹੁਣ ਇਸ ਮਾਮਲੇ ਵਿੱਚ ਚਾਰਜਸ਼ੀਟ ਦੇ ਅਧਿਕਾਰਤ ਵੇਰਵਿਆਂ, ਤੇ ਵਿਜੀਲੈਂਸ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸਬੂਤਾਂ ਅਤੇ ਅਦਾਲਤੀ ਕਾਰਵਾਈ ’ਤੇ ਹੁਣ ਸਭ ਦੀ ਨਜ਼ਰ ਟਿੱਕੀ ਰਹੇਗੀ