ਨਵੀਂ ਦਿੱਲੀ: ਪੰਜਾਬ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਅੱਜ ਦਿੱਲੀ ਵਿੱਚ ਪਾਰਟੀ ਦੀ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਬੈਠਕ ਵਿੱਚ ਪੰਜਾਬ ਦੀ ਸਿਆਸੀ ਸਥਿਤੀ ਅਤੇ ਚੋਣਾਂ ਸਬੰਧੀ ਰਣਨੀਤੀ ਨੂੰ ਲੈ ਕੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ
ਇਸ ਮਹੱਤਵਪੂਰਨ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਸ਼ਾਮਲ ਹੋਣਗੇ
ਇਸ ਤੋਂ ਇਲਾਵਾ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿੱਚ ਆਪਣੀ ਸ਼ਮੂਲੀਅਤ ਕਰਨਗੇ
