ਨੌਰਾ: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਪਿੰਡ ਨੌਰਾ ਵਿਖੇ ਹਲਕਾ ਇੰਚਾਰਜ ਜਸਪ੍ਰੀਤ ਸਿੰਘ (ਰੋਬੀ ਕੰਗ) ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਸਾਂਝੇ ਯਤਨਾਂ ਸਬੰਧੀ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਪਿੰਡ ਪੱਧਰ ’ਤੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਮਿਲ ਕੇ ਪ੍ਰਭਾਵਸ਼ਾਲੀ ਕਦਮ ਚੁੱਕਣ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਹਲਕਾ ਇੰਚਾਰਜ ਰੋਬੀ ਕੰਗ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ, ਸਿੱਖਿਆ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ।
ਇਸ ਮੌਕੇ ਸੰਗਠਨ ਇੰਚਾਰਜ ਡਾ. ਕਮਲਜੀਤ, ਸਰਪੰਚ ਜੱਸਾ, ਜ਼ਿਲ੍ਹਾ ਯੂਥ ਪ੍ਰਧਾਨ ਲੱਕੀ ਲਾਧੜ ਅਤੇ ਹਲਕਾ ਮੀਡੀਆ ਇੰਚਾਰਜ ਵਿਸ਼ਾਲ ਖੋਸਲਾ ਸਮੇਤ ਹੋਰ ਆਗੂ ਅਤੇ ਪਿੰਡ ਵਾਸੀ ਹਾਜ਼ਰ ਰਹੇ। ਮੀਟਿੰਗ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਪਿੰਡ ਪੱਧਰ ’ਤੇ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ ਗਿਆ
