ਚੰਡੀਗੜ੍ਹ: ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਪਹੁੰਚ ਗਏ ਹਨ। ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ‘ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਚੰਡੀਗੜ੍ਹ ਹਵਾਈ ਅੱਡੇ ‘ਤੇ ਕੇਂਦਰੀ ਗ੍ਰਹਿ ਮੰਤਰੀ ਦਾ ਸਵਾਗਤ ਕੀਤਾ ਹੈ।
ਜਾਣਕਾਰੀ ਮੁਤਾਬਕ, ਅਮਿਤ ਸ਼ਾਹ ਭਲਕੇ ਚੰਡੀਗੜ੍ਹ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਕਈ ਨਵੇਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ।
ਕੇਂਦਰੀ ਗ੍ਰਹਿ ਮੰਤਰੀ ਦੇ ਇਸ ਦੌਰੇ ਨੂੰ ਚੰਡੀਗੜ੍ਹ ਦੇ ਵਿਕਾਸ ਕਾਰਜਾਂ ਦੇ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ। ਹੁਣ ਸਭ ਦੀਆਂ ਨਜ਼ਰਾਂ ਭਲਕੇ ਹੋਣ ਵਾਲੇ ਉਦਘਾਟਨਾਂ ਅਤੇ ਨਵੇਂ ਪ੍ਰੋਜੈਕਟਾਂ ਦੇ ਐਲਾਨਾਂ ‘ਤੇ ਟਿਕੀਆਂ ਹੋਈਆਂ ਹਨ
