ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਨਵੰਬਰ ਮਹੀਨੇ ਵਿੱਚ ਛੁੱਟੀਆਂ ਦੀ ਭਰਮਾਰ ਰਹਿਣ ਵਾਲੀ ਹੈ। ਇਸ ਮਹੀਨੇ ਕਈ ਤਿਉਹਾਰਾਂ ਦੇ ਮੱਦੇਨਜ਼ਰ ਸਰਕਾਰੀ ਛੁੱਟੀਆਂ ਹੋਣਗੀਆਂ। ਇਨ੍ਹਾਂ ਵਿੱਚ ਹਫ਼ਤਾਵਾਰੀ ਛੁੱਟੀਆਂ ਵੀ ਸ਼ਾਮਲ ਹਨ, ਜਿਸ ਕਾਰਨ ਲੋਕਾਂ ਨੂੰ ਆਰਾਮ ਅਤੇ ਪਰਿਵਾਰ ਨਾਲ ਸਮਾਂ ਬਿਤਾਉਣ ਦੇ ਕਈ ਮੌਕੇ ਮਿਲਣਗੇ।
ਜਾਣਕਾਰੀ ਅਨੁਸਾਰ, 8 ਨਵੰਬਰ 2026 ਨੂੰ ਐਤਵਾਰ ਵਾਲੇ ਦਿਨ ਦੀਵਾਲੀ ਦਾ ਤਿਉਹਾਰ ਮਨਾਇਆ ਜਾਵੇਗਾ। ਇਸ ਤੋਂ ਅਗਲੇ ਦਿਨ, 9 ਨਵੰਬਰ ਨੂੰ ਸੋਮਵਾਰ ਵਾਲੇ ਦਿਨ ਵਿਸ਼ਵਕਰਮਾ ਦਿਵਸ ਹੈ। ਇਸ ਤਰ੍ਹਾਂ ਦੀਵਾਲੀ ਅਤੇ ਵਿਸ਼ਵਕਰਮਾ ਦਿਵਸ ਦੇ ਮੱਦੇਨਜ਼ਰ ਸੂਬੇ ਵਿੱਚ ਲਗਾਤਾਰ ਦੋ ਦਿਨ ਛੁੱਟੀਆਂ ਰਹਿਣਗੀਆਂ।
