CM ਭਗਵੰਤ ਮਾਨ ਅੱਜ ਅਬੋਹਰ ਦੌਰੇ ‘ਤੇ, ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨੂੰ ਮਿਲੇਗੀ ਅਗਲੀ ਕਿਸ਼ਤ

ਅਬੋਹਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਬੋਹਰ ਦੇ ਦੌਰੇ ‘ਤੇ ਰਹਿਣਗੇ। ਇਸ ਦੌਰਾਨ ਉਹ ਸੂਬੇ ਦੀਆਂ ਔਰਤਾਂ ਲਈ ਚਲਾਈ ਜਾ ਰਹੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀ ਮਹਿਲਾਵਾਂ ਨੂੰ ਸਤਿਕਾਰ ਰਾਸ਼ੀ ਦੀ ਅਗਲੀ ਕਿਸ਼ਤ ਜਾਰੀ ਕਰਨਗੇ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਕਤੂਬਰ ਮਹੀਨੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ 36 ਲੱਖ 87 ਹਜ਼ਾਰ 677 ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ 1,262 ਕਰੋੜ 54 ਲੱਖ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਸੀ।

ਸਰਕਾਰ ਵੱਲੋਂ ਜਾਰੀ ਅੰਕੜਿਆਂ ਮੁਤਾਬਕ, ਇਸ ਯੋਜਨਾ ਤਹਿਤ ਹੁਣ ਤੱਕ ਪੰਜਾਬ ਦੀਆਂ ਮਹਿਲਾਵਾਂ ਦੇ ਖਾਤਿਆਂ ਵਿੱਚ ਕੁੱਲ 3,824 ਕਰੋੜ 87 ਲੱਖ ਰੁਪਏ ਦੀ ਸਤਿਕਾਰ ਰਾਸ਼ੀ ਭੇਜੀ ਜਾ ਚੁੱਕੀ ਹੈ।

ਅੱਜ ਅਬੋਹਰ ਤੋਂ ਜਾਰੀ ਹੋਣ ਵਾਲੀ ਅਗਲੀ ਕਿਸ਼ਤ ਨਾਲ ਇਸ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ