ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਨਵੇਂ ਹਵਾਈ ਸੈਨਾ ਮੁਖੀ ਆਸ਼ੂਤੋਸ਼ ਦੀਕਸ਼ਿਤ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 2 ਨਵੰਬਰ: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭਾਰਤੀ ਹਵਾਈ ਸੈਨਾ ਦੇ ਨਵੇਂ ਨਿਯੁਕਤ ਮੁਖੀ ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨਾਲ ਮੁਲਾਕਾਤ ਕੀਤੀ।

ਇਸ ਮੁਲਾਕਾਤ ਤੋਂ ਬਾਅਦ ਰੱਖਿਆ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਆਸ਼ੂਤੋਸ਼ ਦੀਕਸ਼ਿਤ ਇੱਕ ਤਜਰਬੇਕਾਰ ਅਤੇ ਉੱਘੇ ਹਵਾਈ ਯੋਧਾ ਹਨ, ਜੋ ਆਪਣੀ ਸ਼ਾਨਦਾਰ ਅਗਵਾਈ ਲਈ ਜਾਣੇ ਜਾਂਦੇ ਹਨ। ਉਨ੍ਹਾਂ ਨੇ ਨਵੇਂ ਹਵਾਈ ਸੈਨਾ ਮੁਖੀ ਨੂੰ ਉਨ੍ਹਾਂ ਦੇ ਆਉਣ ਵਾਲੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।