ਅਮਰੀਕਾ ਦੇ ਫਲੋਰੀਡਾ ’ਚ ਲੀਅਰਜੈੱਟ ਜਹਾਜ਼ ਭਿਆਨਕ ਹਾਦਸੇ ਦਾ ਸ਼ਿਕਾਰ, ਸਾਰੇ 9 ਸਵਾਰਾਂ ਦੀ ਮੌਤ

ਅਮਰੀਕਾ ਦੇ ਫਲੋਰੀਡਾ ਵਿੱਚ ਇੱਕ ਲੀਅਰਜੈੱਟ ਜਹਾਜ਼ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਤੋਂ ਬਾਅਦ ਜਹਾਜ਼ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਉਹ ਅੱਗ ਦੇ ਗੋਲੇ ਵਿੱਚ ਤਬਦੀਲ ਹੋ ਗਿਆ।

ਇਸ ਦਰਦਨਾਕ ਹਾਦਸੇ ਵਿੱਚ ਜਹਾਜ਼ ’ਚ ਸਵਾਰ ਸਾਰੇ 9 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਬਚਾਅ ਅਤੇ ਐਮਰਜੈਂਸੀ ਸੇਵਾਵਾਂ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚ ਗਈਆਂ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ।

ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਸਬੰਧਤ ਜਾਂਚ ਏਜੰਸੀਆਂ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੇ ਜਾਣ ਦੀ ਉਮੀਦ ਹੈ।