ਭਾਰਤ ਦੀ ਹਾਕੀ ਟੀਮ ਨੇ ਕੋਰੀਆ ਨੂੰ 8-0 ਨਾਲ ਦਿੱਤੀ ਕਰਾਰੀ ਮਾਤ, CM ਮਾਨ ਨੇ ਖਿਡਾਰੀਆਂ ਨੂੰ ਦਿੱਤੀ ਵਧਾਈ

ਏਸ਼ੀਅਨ ਚੈਂਪੀਅਨਜ਼ ਟਰਾਫੀ 2026 ‘ਚ ਭਾਰਤ ਦੀ ਸ਼ਾਨਦਾਰ ਜਿੱਤ, ਕੋਰੀਆ ਨੂੰ ਇੱਕ ਵੀ ਗੋਲ ਨਹੀਂ ਕਰਨ ਦਿੱਤਾ

ਜਲੰਧਰ : ਪੰਜਾਬ ਦੀ ਧਰਤੀ ‘ਤੇ ਖੇਡੀ ਜਾ ਰਹੀ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਭਾਰਤੀ ਹਾਕੀ ਟੀਮ ਨੇ ਆਪਣੀ ਤਾਕਤ ਦਾ ਲੋਹਾ ਮਨਵਾਉਂਦਿਆਂ ਦੱਖਣੀ ਕੋਰੀਆ ਨੂੰ 8-0 ਦੇ ਵੱਡੇ ਫਰਕ ਨਾਲ ਕਰਾਰੀ ਹਾਰ ਦਿੱਤੀ। ਭਾਰਤੀ ਖਿਡਾਰੀਆਂ ਨੇ ਸ਼ੁਰੂ ਤੋਂ ਹੀ ਮੈਚ ‘ਤੇ ਆਪਣੀ ਪਕੜ ਬਣਾਈ ਰੱਖੀ ਅਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਕੋਰੀਆਈ ਟੀਮ ਨੂੰ ਕੋਈ ਗੋਲ ਨਹੀਂ ਕਰਨ ਦਿੱਤਾ

ਇਸ ਸ਼ਾਨਦਾਰ ਜਿੱਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਖਿਡਾਰੀਆਂ ਦੇ ਇਸ ਬਿਹਤਰੀਨ ਪ੍ਰਦਰਸ਼ਨ ‘ਤੇ ਪੂਰੇ ਦੇਸ਼ ਨੂੰ ਮਾਣ ਹੈ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਨੂੰ ਮੁੜ ਖੇਡਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਮੁਤਾਬਕ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਕੇ ‘ਰੰਗਲਾ ਪੰਜਾਬ’ ਦਾ ਸੁਪਨਾ ਸਾਕਾਰ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ

CM ਮਾਨ ਨੇ ਭਾਰਤੀ ਹਾਕੀ ਟੀਮ ਦੇ ਸਮੂਹ ਖਿਡਾਰੀਆਂ ਅਤੇ ਦੇਸ਼ ਵਾਸੀਆਂ ਨੂੰ ਇਸ ਸ਼ਾਨਦਾਰ ਜਿੱਤ ਦੀਆਂ ਮੁਬਾਰਕਾਂ ਦਿੱਤੀਆਂ ਅਤੇ ‘ਚੱਕਦੇ ਇੰਡੀਆ’ ਦੇ ਨਾਅਰੇ ਨਾਲ ਟੀਮ ਦਾ ਹੌਸਲਾ ਵਧਾਇਆ