ਮਾਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦਾ ਤੋਹਫ਼ਾ, ਅੱਜ 801 ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ

ਮੋਹਾਲੀ : ਪੰਜਾਬ ਵਿੱਚ ਨੌਜਵਾਨਾਂ ਨੂੰ ਸਰਕਾਰੀ ਰੁਜ਼ਗਾਰ ਦੇਣ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮੋਹਾਲੀ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ 801 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਹ ਨਿਯੁਕਤੀ ਪੱਤਰ ਪੰਜਾਬ ਸਰਕਾਰ ਦੇ 10 ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਦਿੱਤੇ ਜਾਣਗੇ

ਸਰਕਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਸਾਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਦੇ ਨੌਜਵਾਨਾਂ ਨੂੰ ਕੁੱਲ 71,777 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਅੱਜ ਹੋਣ ਵਾਲੇ ਸਮਾਗਮ ਵਿੱਚ 801 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਮਿਲਣ ਨਾਲ ਇਸ ਮੁਹਿੰਮ ਤਹਿਤ ਰੁਜ਼ਗਾਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਦੀ ਗਿਣਤੀ ਹੋਰ ਵਧ ਜਾਵੇਗੀ

ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੀ ਗੱਲ ਕਰਦੇ ਰਹੇ ਹਨ। ਇਸ ਸਮਾਗਮ ਨੂੰ ਵੀ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ