ਦੀਨਾਨਗਰ ‘ਚ ਅਕਾਲੀ ਦਲ ਬਾਦਲ ਨੂੰ ਵੱਡਾ ਸਿਆਸੀ ਝਟਕਾ! ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਲ

ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਦੀਨਾਨਗਰ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇੱਕ ਸਾਬਕਾ ਆਗੂ ਨੇ ਪਾਰਟੀ ਛੱਡ ਕੇ ‘ਆਪ’ ਦਾ ਪੱਲਾ ਫੜ ਲਿਆ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵੀ ਮੋਹਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਦੱਸਿਆ ਜਾ ਰਿਹਾ ਹੈ ਕਿ ਰਵੀ ਮੋਹਨ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਆਏ ਹਨ।

ਰਵੀ ਮੋਹਨ ਦੀ ਇਸ ਸ਼ਮੂਲੀਅਤ ਨੂੰ ਦੀਨਾਨਗਰ ਇਲਾਕੇ ਵਿੱਚ ਆਮ ਆਦਮੀ ਪਾਰਟੀ ਲਈ ਅਹਿਮ ਸਿਆਸੀ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ। ਉੱਥੇ ਹੀ ਇਸ ਘਟਨਾਕ੍ਰਮ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਲਈ ਇੱਕ ਹੋਰ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ