ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਅੱਜ ਦਾ ਦਿਨ ਅਹਿਮ ਹੋ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਦੇ ਹਿੱਤਾਂ ਨੂੰ ਲੈ ਕੇ ਵੱਡੇ ਐਲਾਨ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਸੂਤਰਾਂ ਅਤੇ ਚਰਚਾਵਾਂ ਮੁਤਾਬਕ, ਮਾਨ ਸਰਕਾਰ ਦੀ ਇਸ ਪ੍ਰੈੱਸ ਕਾਨਫਰੰਸ ਦੌਰਾਨ ਸਰਕਾਰੀ ਕਰਮਚਾਰੀਆਂ ਲਈ ਕੋਈ ਅਹਿਮ ਰਾਹਤ ਜਾਂ ਵੱਡਾ ਫ਼ੈਸਲਾ ਸਾਹਮਣੇ ਆ ਸਕਦਾ ਹੈ। ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਖ਼ਾਸ ਤੋਹਫ਼ਾ ਮਿਲਣ ਦੀ ਉਮੀਦ ਵੀ ਲਗਾਈ ਜਾ ਰਹੀ ਹੈ।
ਹਾਲਾਂਕਿ, ਸਰਕਾਰ ਵੱਲੋਂ ਕੀ ਐਲਾਨ ਕੀਤਾ ਜਾਵੇਗਾ, ਇਸ ਬਾਰੇ ਅਜੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹੁਣ ਸਭ ਦੀਆਂ ਨਜ਼ਰਾਂ ਦੁਪਹਿਰ 12 ਵਜੇ ਹੋਣ ਵਾਲੀ ਇਸ ਪ੍ਰੈੱਸ ਕਾਨਫਰੰਸ ‘ਤੇ ਟਿਕੀਆਂ ਹੋਈਆਂ ਹਨ
