ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਨਿਵਾਸ ਦੇ ਬਾਹਰ ਪਹੁੰਚੇ ਨੇਤਰਹੀਣ ਨੌਜਵਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਮੁੱਖ ਮੰਤਰੀ ਨੇ ਨੌਜਵਾਨਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਮਸਲੇ ਦਾ ਜਲਦ ਤੋਂ ਜਲਦ ਹੱਲ ਕਰਨ ਦੇ ਨਿਰਦੇਸ਼ ਜਾਰੀ ਕੀਤੇ।
ਮੁੱਖ ਮੰਤਰੀ ਨੇ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਮਲੇ ਨੂੰ ਪਹਿਲ ਦੇ ਆਧਾਰ ’ਤੇ ਦੇਖਿਆ ਜਾਵੇ ਅਤੇ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇ।
ਉੱਧਰ, ਮੁੱਖ ਮੰਤਰੀ ਵੱਲੋਂ ਖੁਦ ਮੌਕੇ ’ਤੇ ਪਹੁੰਚ ਕੇ ਗੱਲ ਸੁਣਨ ਅਤੇ ਤੁਰੰਤ ਕਾਰਵਾਈ ਦੇ ਨਿਰਦੇਸ਼ ਦੇਣ ਦੇ ਕਦਮ ਦੀ ਨੇਤਰਹੀਣ ਨੌਜਵਾਨਾਂ ਨੇ ਸ਼ਲਾਘਾ ਕੀਤੀ। ਨੌਜਵਾਨਾਂ ਨੇ ਮੁੱਖ ਮੰਤਰੀ ਦੇ ਇਸ ਰਵੱਈਏ ਦੀ ਤਾਰੀਫ਼ ਕਰਦਿਆਂ ਆਪਣਾ ਧੰਨਵਾਦ ਵੀ ਪ੍ਰਗਟਾਇਆ
