ਪੋਸਟਮਾਰਟਮ ਲਈ ਪਰਿਵਾਰ ਹੋਇਆ ਰਾਜ਼ੀ, ਪਰਿਵਾਰ ਦੇ ਇੱਕ ਮੈਂਬਰ ਨੂੰ ਮਿਲੇਗੀ ਸਰਕਾਰੀ ਨੌਕਰੀ
ਲੱਖਾ ਸਿਧਾਣਾ ਸਮੇਤ ਹੋਰ ਆਗੂਆਂ ਦੀ ਰਿਹਾਈ ਨੂੰ ਲੈ ਕੇ ਵੀ ਬਣੀ ਸਹਿਮਤੀ
ਮਾਨਸਾ : ਪੰਜਾਬ ਦੇ ਮਾਨਸਾ ਵਿੱਚ ਝੋਟੇ ਦੇ ਮਾਮਲੇ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਅਤੇ ਝੋਟੇ ਦੇ ਪਰਿਵਾਰ ਵਿਚਾਲੇ ਸਹਿਮਤੀ ਬਣ ਗਈ ਹੈ। ਸਰਕਾਰ ਅਤੇ ਪਰਿਵਾਰ ਦੇ ਨੁਮਾਇੰਦਿਆਂ ਵਿਚਾਲੇ ਕਰੀਬ 4 ਘੰਟੇ ਤੱਕ ਚੱਲੀ ਮੀਟਿੰਗ ਤੋਂ ਬਾਅਦ ਕਈ ਅਹਿਮ ਮੰਗਾਂ ’ਤੇ ਸਹਿਮਤੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਸਹਿਮਤੀ ਮੁਤਾਬਕ ਝੋਟੇ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ’ਤੇ ਵੀ ਸਹਿਮਤੀ ਬਣੀ ਹੈ। ਇਸ ਦੇ ਨਾਲ ਹੀ ਪੋਸਟਮਾਰਟਮ ਕਰਵਾਉਣ ਲਈ ਵੀ ਪਰਿਵਾਰ ਰਾਜ਼ੀ ਹੋ ਗਿਆ ਹੈ।
ਮੀਟਿੰਗ ਦੌਰਾਨ ਲੱਖਾ ਸਿਧਾਣਾ ਅਤੇ ਹੋਰ ਆਗੂਆਂ ਦੀ ਰਿਹਾਈ ਦੇ ਮੁੱਦੇ ’ਤੇ ਵੀ ਸਹਿਮਤੀ ਬਣਨ ਦੀ ਗੱਲ ਸਾਹਮਣੇ ਆਈ ਹੈ।
6 ਤਰੀਕ ਤੱਕ ਅੰਤਿਮ ਸੰਸਕਾਰ ਦੀ ਵੀ ਮੀਟਿੰਗ ਚ’ ਗੱਲ ਹੋਈ
ਇਸ ਅਹਿਮ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸਮੇਤ ਐਕਸ਼ਨ ਕਮੇਟੀ ਦੇ ਹੋਰ ਨੁਮਾਇੰਦੇ ਸ਼ਾਮਲ ਹੋਏ। ਕਰੀਬ ਚਾਰ ਘੰਟੇ ਚੱਲੀ ਗੱਲਬਾਤ ਤੋਂ ਬਾਅਦ ਪਰਿਵਾਰ ਅਤੇ ਸਰਕਾਰ ਵਿਚਾਲੇ ਸਹਿਮਤੀ ਬਣਨ ਨਾਲ ਮਾਮਲੇ ਨੂੰ ਸੁਲਝਾਉਣ ਵੱਲ ਅਹਿਮ ਕਦਮ ਮੰਨਿਆ ਜਾ ਰਿਹਾ ਹੈ।
