ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ ਫਾਈਨਲ, ਦੱਖਣੀ ਕੋਰੀਆ ਨੂੰ 8-1 ਨਾਲ ਹਰਾ ਕੇ ਭਾਰਤ ਨੇ ਬਣਾਈ ਫਾਈਨਲ ਵਿੱਚ ਜਗ੍ਹਾ
ਮੋਹਾਲੀ: ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦਾ ਫਾਈਨਲ ਅੱਜ ਹਾਕੀ ਪ੍ਰੇਮੀਆਂ ਲਈ ਖ਼ਾਸ ਖਿੱਚ ਦਾ ਕੇਂਦਰ ਬਣਨ ਜਾ ਰਿਹਾ ਹੈ। ਟੂਰਨਾਮੈਂਟ ਦੇ ਖ਼ਿਤਾਬੀ ਮੁਕਾਬਲੇ ਵਿੱਚ ਭਾਰਤੀ ਹਾਕੀ ਟੀਮ ਦਾ ਸਾਹਮਣਾ ਜਾਪਾਨ ਨਾਲ ਹੋਵੇਗਾ। ਇਸ ਅਹਿਮ ਮੁਕਾਬਲੇ ਨੂੰ ਦੇਖਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮੋਹਾਲੀ ਪਹੁੰਚਣਗੇ
ਮੋਹਾਲੀ ਸਥਿਤ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਿੱਚ ਹੋਣ ਵਾਲੇ ਇਸ ਫਾਈਨਲ ਨੂੰ ਲੈ ਕੇ ਖੇਡ ਪ੍ਰੇਮੀਆਂ ਵਿੱਚ ਕਾਫ਼ੀ ਉਤਸ਼ਾਹ ਹੈ। ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਦੇ ਵੱਡੇ ਫ਼ਰਕ ਨਾਲ ਮਾਤ ਦਿੱਤੀ ਅਤੇ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ
ਹੁਣ ਭਾਰਤ ਦੀ ਨਜ਼ਰ ਜਾਪਾਨ ਨੂੰ ਹਰਾ ਕੇ ਟਰਾਫੀ ਆਪਣੇ ਨਾਮ ਕਰਨ ‘ਤੇ ਹੋਵੇਗੀ। ਦੂਜੇ ਪਾਸੇ ਜਾਪਾਨ ਦੀ ਟੀਮ ਵੀ ਖ਼ਿਤਾਬ ਜਿੱਤਣ ਲਈ ਪੂਰੀ ਤਾਕਤ ਲਗਾਏਗੀ
ਇਸ ਤੋਂ ਇਲਾਵਾ ਟੂਰਨਾਮੈਂਟ ਵਿੱਚ ਤੀਜੇ ਸਥਾਨ ਲਈ ਮਲੇਸ਼ੀਆ ਅਤੇ ਦੱਖਣੀ ਕੋਰੀਆ ਦੀਆਂ ਟੀਮਾਂ ਵਿਚਾਲੇ ਕਾਂਸੀ ਦੇ ਤਗ਼ਮੇ ਵਾਸਤੇ ਮੁਕਾਬਲਾ ਖੇਡਿਆ ਜਾਵੇਗਾ। ਅੱਜ ਦੇ ਦੋਵੇਂ ਮੁਕਾਬਲਿਆਂ ‘ਤੇ ਹਾਕੀ ਪ੍ਰੇਮੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ
